ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ 201 ਅਖੰਡ ਪਾਠਾਂ ਦੇ ਭੋਗ 28 ਮਈ ਨੂੰ ਪੈਣਗੇ ਤੇ ਗੁਰਮਤਿ ਸਮਾਗਮ ਹੋਵੇਗਾ: ਦਿਲਜੀਤ ਸਿੰਘ ਬੇਦੀ

ਦੁਆਰਾ: Punjab Bani ਪ੍ਰਕਾਸ਼ਿਤ :Thursday, 23 May, 2024, 05:13 PM

ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ 201 ਅਖੰਡ ਪਾਠਾਂ ਦੇ ਭੋਗ 28 ਮਈ ਨੂੰ ਪੈਣਗੇ ਤੇ ਗੁਰਮਤਿ ਸਮਾਗਮ ਹੋਵੇਗਾ: ਦਿਲਜੀਤ ਸਿੰਘ ਬੇਦੀ

ਅੰਮ੍ਰਿਤਸਰ:- 23 ਮਈ ( ) ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਪ੍ਰੇਰਨਾ ਤੇ ਉਤਸਾਹ ਸਦਕਾ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸਾਹੀ ਛੇਵੀਂ ਛਾਉਣੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਚੱਲ ਰਹੇ ਸੁਖਮਨੀ ਸਾਹਿਬ ਦੇ ਪਾਠ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੀ ਨਿਰੰਤਰ ਲੜੀ ਦੇ ਸੰਪੂਰਨ ਹੋਣ ਤੇ ਸ਼ੁਕਰਾਨੇ ਵਜੋਂ 28 ਮਈ ਨੂੰ ਗੁਰਮਤਿ ਸਮਾਗਮ ਹੋਣਗੇ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਪਿਛਲੇ ਦੋ ਸਾਲਾਂ ਤੋਂ ਸੁਖਮਨੀ ਸਾਹਿਬ ਦੇ ਪਾਠਾਂ ਦਾ ਨਿਰੰਤਰ ਪ੍ਰਵਾਹ ਚੱਲ ਰਿਹਾ ਹੈ। ਜਪ ਤਪ ਸਮਾਗਮ ਵੀ ਪੂਰਨ ਸ਼ਰਧਾ ਭਾਵਨਾ ਨਾਲ ਇਸਤਰੀ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਕੀਤੇ ਜਾ ਰਹੇ ਹਨ। ਸ. ਬੇਦੀ ਨੇ ਦਸਿਆ ਕਿ 28 ਮਈ ਨੂੰ 201 ਅਖੰਡ ਪਾਠਾਂ ਦੀ ਲੜੀ ਦੀ ਸੰਪੂਰਨਤਾ ਦੇ ਭੋਗ ਸਵੇਰੇ 10 ਵਜੇ ਪੈਣਗੇ। ਉਪਰੰਤ ਗੁਰਬਾਣੀ ਦਾ ਮਨੋਹਰ ਕੀਰਤਨ ਹੋਵੇਗਾ। ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸੰਗਤਾਂ ਨੂੰ ਵਿਸ਼ੇਸ਼ ਤੌਰ ਸੰਬੋਧਨ ਕਰਨਗੇ ਅਤੇ ਵਿਸ਼ੇਸ਼ ਸਖਸ਼ੀਅਤਾਂ ਦਾ ਸਨਮਾਨ ਹੋਵੇਗਾ।
ਨਿਹੰਗ ਸਿੰਘ ਛਾਉਣੀ ਵਿੱਚ ਇਸਤਰੀ ਸੇਵਾ ਦਲਾਂ ਦੀਆਂ ਬੀਬੀਆਂ ਵੱਲੋਂ ਹੋ ਰਹੇ ਮਨੋਹਰ ਕੀਰਤਨ ਦੀਆਂ ਧੁੰਨਾਂ ਨਾਲ ਵਿਸ਼ੇਸ਼ ਧਾਰਮਿਕ ਮਹੌਲ ਸਿਰਜਿਆ ਜਾ ਰਿਹਾ ਹੈ। ਸ. ਬੇਦੀ ਨੇ ਦਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਰੋਜ਼ਾਨਾ ਹੁੰਦੇ ਨਿਤਨੇਮ ਤੋਂ ਇਲਾਵਾ ਹੁਣ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਕੀਤੇ ਜਾ ਰਹੇ ਜਪ ਤਪ ਅਤੇ ਕੀਰਤਨ ਸਮਾਗਮਾਂ ਨਾਲ ਰੌਣਕਾਂ ਪਰਤ ਰਹੀਆਂ ਹਨ। ਗੁਰਦੁਆਰਾ ਸਾਹਿਬ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਲੰਗਰ ਦਾ ਵਿਸ਼ੇਸ਼ ਪ੍ਰਵਾਹ ਚੱਲ ਰਿਹਾ ਹੈ।



Scroll to Top