ਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰ

ਦੁਆਰਾ: Punjab Bani ਪ੍ਰਕਾਸ਼ਿਤ :Friday, 24 May, 2024, 08:18 PM

ਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰ
– ਸੁਖਪਾਲ ਖਹਿਰਾ ਤੇਕੀਤੇ ਤਿਖੇ ਹਮਲੇ
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਭੁਲੱਥ ਵਿਖੇ ਜਨਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ।
ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਾਂਗਰਸੀ ਆਗੂ ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਗਰੰਟੀ ਦਿੰਦਾ ਹਾਂ ਕਿ ਉਹ ਤੁਹਾਡੇ ਵਿਧਾਇਕ ਰਹਿਣਗੇ, ਕਿਉਂਕਿ ਅਸੀਂ ਉਨ੍ਹਾਂ ਨੂੰ ਸੰਗਰੂਰ ਤੋਂ ਹਰਾ ਕੇ ਫੇਰ ਇੱਥੇ ਵਾਪਸ ਭੇਜਾਂਗੇ।ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਖ਼ੁਦ ਚੋਣਾਂ ਜਿੱਤਣ ਲਈ ਕਿਤੇ ਨਹੀਂ ਜਾਂਦੇ। ਉਹ ਕਿਸੇ ਨੂੰ ਹਰਾਉਣ ਜਾਂ ਜਿਤਾਉਣ ਲਈ ਮਿਲੀਭੁਗਤ ਤਹਿਤ ਜਾਂਦੇ ਹਨ। ਪਿਛਲੀ ਵਾਰ ਉਹ ਹਰਸਿਮਰਤ ਕੌਰ ਬਾਦਲ ਨੂੰ ਜਿਤਾਉਣ ਲਈ ਬਠਿੰਡਾ ਤੋਂ ਚੋਣ ਲੜੇ ਸਨ। ਇਸ ਦੇ ਲਈ ਉਨ੍ਹਾਂ ਨੂੰ ਕਾਫ਼ੀ ਪੈਸਾ ਮਿਲਿਆ। ਉਨ੍ਹਾਂ ਕਿਹਾ ਕਿ ਜੇਕਰ ਸੁਖਪਾਲ ਖਹਿਰਾ ਨੇ ਦੋ ਨੰਬਰ ਦੇ ਕੰਮ ਅਤੇ ਭ੍ਰਿਸ਼ਟਾਚਾਰ ਨਹੀਂ ਕੀਤਾ ਤਾਂ ਉਨ੍ਹਾਂ ਕੋਲ ਐਨੀ ਜ਼ਮੀਨ ਅਤੇ ਪੈਸਾ ਕਿੱਥੋਂ ਆਇਆ। ਮਾਨ ਨੇ ਭੁਲੱਥ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਤੁਸੀਂ ਉਨ੍ਹਾਂ ਨੂੰ ਵਿਧਾਇਕ ਤੋਂ ਵੀ ਹਟਾ ਦਿਓ ਤਾਂ ਜੋ ਉਹ ਤੁਹਾਨੂੰ ਛੱਡਣ ਦਾ ਮਤਲਬ ਚੰਗੀ ਤਰ੍ਹਾਂ ਜਾਣ ਸਕਣ।



Scroll to Top