ਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨ

ਦੁਆਰਾ: Punjab Bani ਪ੍ਰਕਾਸ਼ਿਤ :Friday, 24 May, 2024, 08:14 PM

ਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨ

ਸੰਗਰੂਰ, 24 ਮਈ:
ਲੋਕ ਸਭਾ ਚੋਣਾਂ ਲਈ ਤਾਇਨਾਤ ਕੀਤੇ ਮਾਈਕਰੋ ਅਬਜ਼ਰਵਰਾਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਖਲਾਈ ਮੀਟਿੰਗ ਹੋਈ। ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੀਡ ਬੈਂਕ ਮੈਨੇਜਰ ਸੰਜੀਵ ਅਗਰਵਾਲ ਨੇ ਮਾਈਕਰੋ ਆਬਜ਼ਰਵਰਾਂ ਨੂੰ ਹਦਾਇਤ ਕੀਤੀ ਕਿ ਆਪਣੀ ਡਿਊਟੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾਕ ਕਰਦਿਆਂ ਪੂਰੀ ਜ਼ਿੰਮੇਵਾਰੀ ਨਾਲ ਨਿਭਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਮਾਈਕਰੋ ਅਬਜ਼ਰਵਰ ਦੀ ਭੂਮਿਕਾ ਮਹੱਤਵਪੂਰਨ ਹੁੰਦੀ ਹੈ ਅਤੇ ਉਹ ਵੋਟਾਂ ਵਾਲੇ ਦਿਨ 1 ਜੂਨ ਨੂੰ ਵੋਟਾਂ ਪੈਣ ਦੀ ਪ੍ਰਕਿਰਿਆ ਆਰੰਭ ਹੋਣ ਦੇ ਨਿਰਧਾਰਿਤ ਸਮੇਂ ਤੋਂ ਪਹਿਲਾਂ ਪੋਲਿੰਗ ਸਟੇਸ਼ਨਾਂ ’ਤੇ ਪਹੁੰਚਣਾ ਯਕੀਨੀ ਬਣਾਉਣਗੇ ਅਤੇ ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਲਈ ਉਪਲਬਧ ਮੁਢਲੀਆ ਸਹੂਲਤਾਂ ਦੀ ਜਾਂਚ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਦੱਸਿਆ ਕਿ ਮਾਈਕਰੋ ਅਬਜ਼ਰਵਰਾਂ ਦੀ ਦੇਖਰੇਖ ਹੇਠ ਮੋਕ ਪੋਲ ਹੋਵੇਗੀ ਅਤੇ ਸਬੰਧਤ ਪ੍ਰੀਜਾਈਡਿੰਗ ਅਫ਼ਸਰ ਵੱਲੋਂ ਮੋਕ ਪੋਲ ਦਾ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਉਨ੍ਹਾਂ ਇਸ ਸਬੰਧੀ ਤਕਨੀਕੀ ਬਾਰੀਕੀਆਂ ਨੂੰ ਸਮਝਾਇਆ ਅਤੇ ਦੱਸਿਆ ਕਿ ਜੇਕਰ ਕਿਸੇ ਵੀ ਮਾਈਕਰੋ ਅਬਜ਼ਰਵਰ ਨੂੰ ਕਿਸੇ ਪੋਲਿੰਗ ਸਟੇਸ਼ਨ ’ਤੇ ਚੋਣ ਪ੍ਰਕਿਰਿਆ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਨਜ਼ਰ ਆਉਂਦੀ ਹੈ ਤਾਂ ਉਹ ਸਿੱਧੇ ਤੌਰ ’ਤੇ ਜਨਰਲ ਅਬਜ਼ਰਵਰ ਨੂੰ ਸੂਚਿਤ ਕਰਨ ਦਾ ਪਾਬੰਦ ਹੋਵੇਗਾ। ਇਸ ਮੌਕੇ ਪੋਸਟਲ ਬੈਲਟ ਦੇ ਨੋਡਲ ਅਫ਼ਸਰ ਕਰਨਬੀਰ ਸਿੰਘ ਰੰਧਾਵਾ ਨੇ ਹੋਮ ਵੋਟਰ ਫੈਸੀਲੀਟੇਸ਼ਨ ਬਾਰੇ ਸਿਖਲਾਈ ਦਿੱਤੀ। ਇਸ ਦੌਰਾਨ ਮਾਈਕਰੋ ਅਬਜ਼ਰਵਰਾਂ ਨੂੰ ਪ੍ਰੋਜੈਕਟਰ ਦੀ ਮਦਦ ਨਾਲ ਹੋਰ ਨਿਯਮਾਂ ਤੇ ਦਿਸ਼ਾ ਨਿਰਦੇਸ਼ਾਂ ਬਾਰੇ ਜਾਣੂ ਕਰਵਾਇਆ ਗਿਆ।



Scroll to Top