ਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂ

ਦੁਆਰਾ: Punjab Bani ਪ੍ਰਕਾਸ਼ਿਤ :Friday, 24 May, 2024, 08:12 PM

ਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂ
ਦੇ ਚੋਣ ਖਰਚਿਆਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਸੰਗਰੂਰ, 24 ਮਈ:
ਭਾਰਤੀ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਦੁਆਰਾ ਕੀਤੇ ਜਾਣ ਵਾਲੇ ਚੋਣ ਖਰਚਿਆਂ ਦੀ ਨਿਗਰਾਨੀ ਲਈ ਤਾਇਨਾਤ ਖਰਚਾ ਅਬਜਰਵਰ ਸ਼੍ਰੀ ਅਮਿਤ ਸੰਜੇ ਗੁਰਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ-ਕਮ-ਡੀ.ਸੀ.ਐਫ.ਏ ਅਸ਼ਵਨੀ ਕੁਮਾਰ ਨੇ ਅੱਜ ਸਹਾਇਕ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸ਼ਡਿਊਲ ਅਨੁਸਾਰ ਉਮੀਦਵਾਰਾਂ ਤੇ ਅਧਿਕਾਰਤ ਚੋਣ ਏਜੰਟਾਂ ਵੱਲੋਂ ਮੇਨਟੇਨ ਕੀਤੇ ਜਾ ਰਹੇ ਖਰਚਾ ਰਜਿਸਟਰਾਂ ਵਿੱਚ ਦਰਜ ਚੋਣ ਖਰਚਿਆਂ ਦਾ ਮਿਲਾਨ 25 ਮਈ ਨੂੰ ਕੀਤਾ ਜਾਵੇਗਾ। ਉਨ੍ਹਾਂ ਇਸ ਦੌਰਾਨ ਆਪਣੇ ਸਟਾਫ਼ ਨੂੰ ਪੂਰੀ ਮੁਸਤੈਦੀ ਨਾਲ ਖਰਚਾ ਮਿਲਾਨ ਕਰਨ ਸਬੰਧੀ ਮੁਢਲੇ ਦਿਸ਼ਾ ਨਿਰਦੇਸ਼ ਦਿੱਤੇ ਅਤੇ ਹਰ ਖਰਚੇ ਬਾਰੇ ਰਿਕਾਰਡ ਦੇ ਸਹੀ ਇੰਦਰਾਜ ਅਤੇ ਸੰਭਾਲ ਲਈ ਹਦਾਇਤ ਕੀਤੀ।
ਇਸ ਮੌਕੇ ਪਹਿਲੇ ਖਰਚਾ ਮਿਲਾਨ ਪ੍ਰਕਿਰਿਆ ਤੋਂ ਬਾਅਦ ਦਰਜ ਕੀਤੇ ਖਰਚੇ ਦਾ ਇਂਦਰਾਜ ਸ਼ੈਡੋ ਰਜਿਸਟਰ ਵਿੱਚ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਇਹ ਵੀ ਦੱਸਿਆ ਕਿ ਖਰਚਾ ਮਿਲਾਨ ਦੀ ਤੀਜੀ ਤੇ ਅੰਤਿਮ ਮਿਤੀ 30 ਮਈ ਹੈ । ਇਸ ਮੌਕੇ ਵੱਖ ਵੱਖ ਖਰਚਾ ਅਧਿਕਾਰੀ ਤੇ ਸਟਾਫ ਵੀ ਹਾਜ਼ਰ ਸਨ।