ਲੋਕ ਸਭਾ ਚੋਣਾਂ : ਰਾਸ਼ਟਰਪਤੀ ਦਰੋਪਦੀ ਸਣੇ ਕਈਆਂ ਨੇ ਕੀਤੀ ਵੋਟਿੰਗ
ਦੁਆਰਾ: Punjab Bani ਪ੍ਰਕਾਸ਼ਿਤ :Saturday, 25 May, 2024, 03:49 PM

ਲੋਕ ਸਭਾ ਚੋਣਾਂ : ਰਾਸ਼ਟਰਪਤੀ ਦਰੋਪਦੀ ਸਣੇ ਕਈਆਂ ਨੇ ਕੀਤੀ ਵੋਟਿੰਗ
ਨਵੀਂ ਦਿੱਲੀ, 25 ਮਈ
ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ਵਿਚ ਦਿੱਲੀ ਦੀਆਂ ਸੱਤ ਸੰਸਦੀ ਸੀਟਾਂ ‘ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੱਜ 1 ਵਜੇ ਤੱਕ 34.37 ਫੀਸਦ ਪੋਲਿੰਗ ਦਰਜ ਕੀਤੀ ਗਈ ਸਵੇਰੇ ਵੋਟ ਪਾਉਣ ਵਾਲਿਆਂ ਵਿੱਚ ਕੇਂਦਰੀ ਮੰਤਰੀ ਐੱਸ. ਜੈਸ਼ੰਕਰ ਅਤੇ ਹਰਦੀਪ ਸਿੰਘ ਪੁਰੀ, ਦਿੱਲੀ ਦੀ ਮੰਤਰੀ ਆਤਿਸ਼ੀ, ਗੌਤਮ ਗੰਭੀਰ ਅਤੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਸ਼ਾਮਲ ਸਨ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੀ ਵੋਟ ਪਾਈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੋਟ ਪਾਉਣ ਬਾਅਦ ਲੋਕਾਂ ਨੂੰ ਵੋਟਾਂ ਪਾਉਣ ਲਈ ਕਿਹਾ।
