ਸਾਈਕਲਿੰਗ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੀਤਾ ਰਵਾਨਾ
ਦੁਆਰਾ: Punjab Bani ਪ੍ਰਕਾਸ਼ਿਤ :Saturday, 25 May, 2024, 03:51 PM

ਸਾਈਕਲਿੰਗ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੀਤਾ ਰਵਾਨਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਮਹੱਤਤਾ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਅੱਜ ਪੀ.ਸੀ.ਏ. ਸਟੇਡੀਅਮ, ਫੇਜ਼ 10, ਮੋਹਾਲੀ ਵਿਖੇ ਕਰਵਾਈ ਗਈ ਸਾਈਕਲੋਥੌਨ (ਸਾਈਕਲਿੰਗ ਮੈਰਾਥੌਨ) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਈਵੈਂਟ ਰੇਡੀਓ ਮਿਰਚੀ ਦੇ ਸਹਿਯੋਗ ਨਾਲ ਕਰਵਾਇਆ ਗਿਆ ਅਤੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਲੋਕਾਂ ਨੇ ਇਸ ਈਵੈਂਟ ਵਿੱਚ ਵਧ-ਚੜ੍ਹ ਕੇ ਹਿੱਸਾ ਲੈਂਦਿਆਂ ਲੋਕਾਂ ਦਰਮਿਆਨ ਜਾਗਰੂਕਤਾ ਪੈਦਾ ਕਰਨ ਦੀ ਇਸ ਪਹਿਲਕਦਮੀ ਨੂੰ ਸਫ਼ਲ ਬਣਾਇਆ।
