Breaking News ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਪਹੁੰਚੇ ਮੋਹਾਲੀ ਸਾਈਬਰ ਪੁਲਸ ਸਟੇਸ਼ਨਆਪਣੇ ਵਿਰੁੱਧ ਦਰਜ ਐਫ. ਆਈ. ਆਰ. ਰੱਦ ਕਰਨ ਦੀ ਮੰਗ ਲੈ ਕੇ ਪ੍ਰਤਾਪ ਸਿੰਘ ਬਾਜਵਾ ਪਹੁੰਚੇ ਹਾਈ ਕੋਰਟਕਾਲ ਰਿਕਾਰਡ ਵਾਇਰਲ ਕਰਨ ਵਾਲੇ ਸਖ਼ਸ਼ ਨੂੰ ਬੀਬੀ ਜਗੀਰ ਕੌਰ ਦੀ ਸਖ਼ਤ ਤਾੜਨਾ, ਅਗਲੇ 24 ਘੰਟੇ ਵਿੱਚ ਲਿਖਤੀ ਜਨਤਕ ਮੁਆਫੀ ਮੰਗੋ, ਜਾਂ ਕਾਨੂੰਨ ਅਨੁਸਾਰ ਕੇਸ ਭੁਗਤਣ ਲਈ ਤਿਆਰ ਰਹੋਡੀਜਲ ਤੇ ਸਿਲਿੰਡਰ ਦੀਆਂ ਵੱਧ ਰਹੀਆਂ ਕੀਮਤਾਂ ਖਿਲਾਫ ਮਹਿਲਾ ਕਾਂਗਰਸ ਦਾ ਰੋਸ ਪ੍ਰਦਰਸ਼ਨਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ. ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ. ਸੀ. ਵਜ਼ੀਫ਼ੇ ਦੀ ਨਿਰਵਿਘਨ ਵੰਡ ਨਾਲ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ : ਮੁੱਖ ਮੰਤਰੀ ਮਾਨਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਘਰ-ਘਰ ਰਾਸ਼ਨ ਸਕੀਮ ਦਾ ਲਿਆ ਜਾਇਜ਼ਾ

ਦੁਆਰਾ: Punjab Bani ਪ੍ਰਕਾਸ਼ਿਤ :Friday, 07 June, 2024, 06:47 PM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਘਰ-ਘਰ ਰਾਸ਼ਨ ਸਕੀਮ ਦਾ ਲਿਆ ਜਾਇਜ਼ਾ
ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਘਰ-ਘਰ ਰਾਸ਼ਨ ਸਕੀਮ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਅੱਜ ਇੱਥੇ ਇਸ ਸਕੀਮ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੌੜੇ ਸਿਆਸੀ ਹਿੱਤਾਂ ਕਾਰਨ ਲੋਕਾਂ ਨੂੰ ਗੁਮਰਾਹ ਕਰਨ ਦੀਆਂ ਘਟੀਆ ਚਾਲਾਂ ਚੱਲਣ ਵਾਲੇ ਕੁਝ ਲੋਕਾਂ ਨੇ ਇਹ ਅਫਵਾਹ ਫੈਲਾਈ ਸੀ ਕਿ ਸੂਬਾ ਸਰਕਾਰ ਵੱਲੋਂ ਰਾਸ਼ਨ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਹ ਗੱਲ ਬਿਲਕੁਲ ਬੇਬੁਨਿਆਦ ਅਤੇ ਗੈਰ-ਵਾਜਬ ਹੈ ਕਿਉਂਕਿ ਇਸ ਸਕੀਮ ਤਹਿਤ ਸਾਰੇ ਲਾਭਪਾਤਰੀਆਂ ਨੂੰ ਇਹ ਸਹੂਲਤ ਮਿਲ ਰਹੀ ਹੈ ਅਤੇ ਉਨ੍ਹਾਂ ਨੂੰ ਪੂਰਾ ਰਾਸ਼ਨ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਭਰ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਇਸ ਸਬੰਧੀ ਰਿਪੋਰਟ ਪਹਿਲਾਂ ਹੀ ਮੰਗੀ ਹੋਈ ਹੈ ਤਾਂ ਜੋ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਬਕਾਇਦਾ ਲਾਭ ਮਿਲ ਸਕੇ।