ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁਕ ਸਮਾਗਮ ਲਈ ਮਹਿਮਾਨਾਂ ਦੀ ਆਮਦ ਸ਼ੁਰੂ

ਦੁਆਰਾ: Punjab Bani ਪ੍ਰਕਾਸ਼ਿਤ :Saturday, 08 June, 2024, 04:47 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁਕ ਸਮਾਗਮ ਲਈ ਮਹਿਮਾਨਾਂ ਦੀ ਆਮਦ ਸ਼ੁਰੂ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਲਈ ਵਿਸ਼ੇਸ਼ ਮਹਿਮਾਨਾਂ ਦੀ ਆਮਦ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਸ਼ਨੀਵਾਰ ਨੂੰ ਰਾਸ਼ਟਰੀ ਰਾਜਧਾਨੀ ‘ਚ ਪਹੁੰਚਣ ਦੇ ਨਾਲ ਹੀ ਸ਼ੁਰੂ ਹੋ ਗਈ ਹੈ।
ਸਕੱਤਰ ਮੁਕਤੇਸ਼ ਪਰਦੇਸ਼ੀ ਨੇ ਪ੍ਰਧਾਨ ਮੰਤਰੀ ਹਸੀਨਾ ਦਾ ਹਵਾਈ ਅੱਡੇ ‘ਤੇ ਸਵਾਗਤ ਕੀਤਾ। ਰਾਸ਼ਟਰਪਤੀ ਭਵਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ 9 ਜੂਨ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਹ ਉਨ੍ਹਾਂ ਦਾ ਤੀਜਾ ਕਾਰਜਕਾਲ ਹੋਵੇਗਾ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਮੰਤਰੀ ਮੰਡਲ ਦੇ ਮੈਂਬਰ ਵੀ ਉਸੇ ਦਿਨ ਸਹੁੰ ਚੁੱਕਣਗੇ। ਵਪ੍ਰਧਾਨ ਮੰਤਰੀ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਗੁਆਂਢੀ ਖੇਤਰ ਅਤੇ ਹਿੰਦ ਮਹਾਸਾਗਰ ਖੇਤਰ ਦੇ ਕਈ ਨੇਤਾਵਾਂ ਅਤੇ ਰਾਜਾਂ ਦੇ ਮੁਖੀਆਂ ਨੂੰ ਵਿਸ਼ੇਸ਼ ਮਹਿਮਾਨ ਵਜੋਂ ਬੁਲਾਇਆ ਗਿਆ ਹੈ, ਜੋ ਕਿ ਭਾਰਤ ਦੀ ਨੇਬਰਜ਼ ਫਸਟ ਨੀਤੀ ਦਾ ਪ੍ਰਮਾਣ ਹੈ।