ਪੰਜਾਬ `ਚ ਗ਼ੈਰ-ਪੰਜਾਬੀਆਂ ਨੂੰ ਨੌਕਰੀਆਂ ਨਾ ਦਿੱਤੀਆਂ ਜਾਣ : ਖਹਿਰਾ

ਦੁਆਰਾ: Punjab Bani ਪ੍ਰਕਾਸ਼ਿਤ :Saturday, 08 June, 2024, 06:03 PM

ਪੰਜਾਬ `ਚ ਗ਼ੈਰ-ਪੰਜਾਬੀਆਂ ਨੂੰ ਨੌਕਰੀਆਂ ਨਾ ਦਿੱਤੀਆਂ ਜਾਣ : ਖਹਿਰਾ
ਸੁਨਾਮ, 7 ਜੂਨ () : ਕਾਂਗਰਸ ਦੇ ਸੀਨੀਅਰ ਆਗੂ ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗੈਰ-ਪੰਜਾਬੀਆਂ ਨੂੰ ਪੰਜਾਬ ਦੀਆਂ ਨੌਕਰੀਆਂ ਨਾ ਦਿੱਤੇ ਜਾਣ ਦੇ ਆਪਣੇ ਬਿਆਨ ਨੂੰ ਸਹੀ ਠਹਿਰਾਇਆ ਹੈ। ਸੋਸ਼ਲ ਮੀਡੀਆ `ਤੇ ਪੋਸਟ ਸਾਂਝੀ ਕਰਦਿਆਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਕਾਂਗਰਸ ਦੇ ਕੌਮੀ ਆਗੂਆਂ ਦੇ ਵਿਰੋਧ ਦੇ ਬਾਵਜੂਦ ਉਹ ਆਪਣੇ ਬਿਆਨ `ਤੇ ਕਾਇਮ ਹਨ।