ਵਿਆਹ ਤੋਂ ਇਨਕਾਰ ਕਰਨ `ਤੇ ਕੁੜੀ ਨੂੰ ਉਤਾਰਿਆ ਮੌਤ ਦੇ ਘਾਟ
ਦੁਆਰਾ: Punjab Bani ਪ੍ਰਕਾਸ਼ਿਤ :Saturday, 08 June, 2024, 05:51 PM

ਵਿਆਹ ਤੋਂ ਇਨਕਾਰ ਕਰਨ `ਤੇ ਕੁੜੀ ਨੂੰ ਉਤਾਰਿਆ ਮੌਤ ਦੇ ਘਾਟ
ਐਸ. ਏ. ਐਸ. ਨਗਰ : ਪੰਜਾਬ ਦੇ ਸ਼ਹਿਰ ਮੁਹਾਲੀ ਦੇ ਫੇਜ਼ ਪੰਜ ਸਾਹਮਣੇ ਉਦਯੋਗਿਕ ਖੇਤਰ ਨੇੜੇ ਮੁੱਖ ਸੜਕ `ਤੇ ਸ਼ਰੇਆਮ ਇਕ ਨੌਜਵਾਨ ਵੱਲੋਂ ਲੜਕੀ ਨੂੰ ਤਲਵਾਰ ਨਾਲ ਅੰਨ੍ਹੇਵਾਹ ਹਮਲਾ ਕਰ ਕੇ ਗੰਭੀਰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰੀ ਵਾਰਦਾਤ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ `ਚ ਵੀ ਕੈਦ ਹੋ ਗਈ। ਪ੍ਰਤੱਖ ਦਰਸ਼ੀ ਅਨੁਸਾਰ ਸਵੇਰੇ ਫੇਜ਼ ਪੰਜ ਸਥਿਤ ਗੁਰਦੁਆਰਾ ਸਾਹਿਬ ਨੇੜੇ ਮੁੱਖ ਸੜਕ `ਤੇ ਇਕ ਲੜਕੀ ਨੂੰ ਨੌਜਵਾਨ ਨੇ ਘੇਰ ਲਿਆ ਜਦੋਂ ਉਹ ਕੰਮ `ਤੇ ਜਾ ਰਹੀ ਸੀ। ਉਸਨੇ ਲੜਕੀ `ਤੇ ਤਲਵਾਰ ਨਾਲ ਲਗਾਤਾਰ ਕਈ ਵਾਰ ਕੀਤੇ ਜਿਸ ਕਾਰਨ ਉਹ ਗੰਭੀਰ ਰੂਪ `ਚ ਜ਼ਖ਼ਮੀ ਹੋ ਗਈ। ਲੋਕਾਂ ਨੇ ਲੜਕੀ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਅਨੁਸਾਰ ਲੜਕੀ ਦੀ ਮੌਤ ਹੋ ਚੁੱਕੀ ਹੈ,ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
