Breaking News ਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾਖ਼ਾਲਸਾ ਅਕਾਲ ਪੁਰਖ਼ ਕੀ ਫ਼ੌਜ ਸੁਸਾਇਟੀ ਨੇ ਵਿਸਾਖੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਹੋਤੀ ਮਰਦਾਨ ਸਾਹਿਬ ਤੋਂ ਨਗਰ ਕੀਰਤਨ ਸਜਾਇਆਜੇਕਰ ਤਰੱਕੀ ਕਰਨੀ ਹੈ ਤਾਂ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਨਮਾਨ ਕਰੋ : ਕੁਲਤਾਰ ਸਿੰਘ ਸੰਧਵਾਂਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹਪੀ. ਐਸ. ਪੀ. ਸੀ. ਐਲ. ਨੇ ਕਣਕ ਦੀਆਂ ਫਸਲਾਂ ਨੂੰ ਅੱਗ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਕੀਤੀ ਸ਼ੁਰੂ : ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ.ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀ

ਮਾਂ ਲਕਸ਼ਮੀ ਦੀ ਕਿਰਪਾ ਚਾਹੁੰਦੇ ਹੋ ਤਾਂ ਕਰੋ ਇਹ ਉਪਾਅ

ਦੁਆਰਾ: Punjab Bani ਪ੍ਰਕਾਸ਼ਿਤ :Wednesday, 05 June, 2024, 07:35 PM

ਮਾਂ ਲਕਸ਼ਮੀ ਦੀ ਕਿਰਪਾ ਚਾਹੁੰਦੇ ਹੋ ਤਾਂ ਕਰੋ ਇਹ ਉਪਾਅ
ਧਰਮ, 5 ਜੂਨ () : 6 ਜੂਨ ਦਿਨ ਵੀਰਵਾਰ ਜੋ ਕਿ ਲਕਸ਼ਮੀਪਤੀ ਭਗਵਾਨ ਵਿਸ਼ਨੂੰ ਨੂੰ ਸਮਰਪਿਤ ਹੈ ਇਸ ਦਿਨ ਸ਼੍ਰੀ ਹਰਿ ਤੇ ਬ੍ਰਹਿਸਪਤੀ ਦੀ ਪੂਜਾ ਕਰਨ ਦੀ ਪਰੰਪਰਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਇਸ ਦਿਨ ਭਗਵਾਨ ਵਿਸ਼ਨੂੰ ਦੀ ਪੂਜਾ ਕਰਨ ਨਾਲ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਹੁੰਦਾ ਹੈ ਤੇ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਇਸ ਨੂੰ ਖੁਸ਼ਹਾਲੀ, ਯਸ਼, ਪ੍ਰਸਿੱਧੀ ਤੇ ਕਾਰਜ ਸੰਪਨਤਾ ਦਾ ਕਾਰਕ ਵੀ ਮੰਨਿਆ ਜਾਂਦਾ ਹੈ, ਅਜਿਹੀ ਸਥਿਤੀ `ਚ ਜੇਕਰ ਤੁਹਾਡਾ ਗੁਰੂ ਕਮਜ਼ੋਰ ਹੈ ਤਾਂ ਤੁਸੀਂ ਇਸ ਦਿਨ ਪੂਜਾ ਜ਼ਰੂਰ ਕਰੋ, ਇਸ ਨਾਲ ਜਾਤਕਾਂ ਨੂੰ ਲਾਭ ਮਿਲਦਾ ਹੈ। ਨਾਲ ਹੀ ਨੌਕਰੀ ਤੇ ਆਰਥਿਕ ਸਮੱਸਿਆਵਾਂ ਤੋਂ ਵੀ ਛੁਟਕਾਰਾ ਮਿਲਦਾ ਹੈ। ਤੁਹਾਨੂੰ ਇਸ ਲੇਖ ਵਿਚ ਬ੍ਰਹਿਸਪਤੀਵਾਰ ਨਾਲ ਜੁੜੇ ਕੁਝ ਉਪਾਅ ਦੱਸਦੇ ਹਾਂ
ਜੇਕਰ ਤੁਹਾਨੂੰ ਨੌਕਰੀ `ਚ ਮੁਸ਼ਕਲਾਂ ਆ ਰਹੀਆਂ ਹਨ, ਤਰੱਕੀ ਨਹੀਂ ਮਿਲ ਰਹੀ ਹੈ ਜਾਂ ਮਿਹਨਤ ਕਰਨ ਦੇ ਬਾਵਜੂਦ ਸਫਲਤਾ ਨਹੀਂ ਮਿਲ ਰਹੀ ਹੈ ਤਾਂ ਵੀਰਵਾਰ ਨੂੰ ਪੀਲੇ ਰੰਗ ਦੇ ਕੱਪੜੇ `ਚ ਪੀਲੇ ਫੁੱਲ, ਨਾਰੀਅਲ, ਪੀਲੇ ਫਲ, ਹਲਦੀ ਤੇ ਨਮਕ ਦਾ ਬੰਡਲ ਬੰਨ੍ਹ ਕੇ ਪੋਟਲੀ ਬਣਾ ਲਓ ਤੇ ਇਸ ਨੂੰ ਮੰਦਰ ਦੀਆਂ ਪੌੜੀਆਂ `ਚ ਰੱਖੋ ਤੇ ਘਰ ਵਾਪਸ ਆ ਜਾਓ। ਭਗਵਾਨ ਵਿਸ਼ਨੂੰ ਨੂੰ ਪੀਲੇ ਫੁੱਲ ਵੀ ਚੜ੍ਹਾਓ। ਵੀਰਵਾਰ ਨੂੰ ਪੀਲੇ ਕੱਪੜੇ ਪਹਿਨ ਕੇ ਮੰਦਰ ਜਾਣਾ ਚਾਹੀਦਾ ਹੈ ਤੇ ਹਲਦੀ ਦੀ ਮਾਲਾ ਚੜ੍ਹਾਉਣੀ ਚਾਹੀਦੀ ਹੈ। ਮਾਨਤਾ ਹੈ ਕਿ ਅਜਿਹਾ ਕਰਨ ਨਾਲ ਵਪਾਰ `ਚ ਆ ਰਹੀਆਂ ਦਿੱਕਤਾਂ ਦੂਰ ਹੁੰਦੀਆਂ ਹਨ ਤੇ ਰੁਕੇ ਕੰਮ ਵੀ ਪੂਰੇ ਹੁੰਦੇ ਹਨ। ਇਸ ਦਿਨ ਹਲਦੀ ਦਾ ਤਿਲਕ ਲਾਉਣਾ ਵੀ ਸ਼ੁੱਭ ਮੰਨਿਆ ਗਿਆ ਹੈ।