ਰਾਜਾ ਵੜਿੰਗ ਤੇ ਪ੍ਰਤਾਪ ਬਾਵਜਾ ਨੇ ਆਪ ਦੀ ਮਾੜੀ ਕਾਰਗੁਜਾਰੀ ਤੇ ਚੁੱਕੇ ਸਵਾਲ

ਦੁਆਰਾ: Punjab Bani ਪ੍ਰਕਾਸ਼ਿਤ :Thursday, 06 June, 2024, 03:56 PM

ਰਾਜਾ ਵੜਿੰਗ ਤੇ ਪ੍ਰਤਾਪ ਬਾਵਜਾ ਨੇ ਆਪ ਦੀ ਮਾੜੀ ਕਾਰਗੁਜਾਰੀ ਤੇ ਚੁੱਕੇ ਸਵਾਲ
– ਮੁੱਖ ਮੰਤਰੀ ਤੋ ਅਸਤੀਫੇ ਦੀ ਕੀਤੀ ਮੰਗ
ਚੰਡੀਗੜ੍ਹ, 5 ਜੂਨ
ਕਾਂਗਰਸ ਭਵਨ ਚੰਡੀਗੜ੍ਹ ਵਿੱਚ ਗੱਲਬਾਤ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਆਪ’ ਦੀ ਮਾੜੀ ਕਾਰਗੁਜ਼ਾਰੀ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਾਲ 2022 ਦੀਆਂ ਚੋਣਾਂ ਵਿੱਚ 92 ਸੀਟਾਂ ’ਤੇ ਜਿੱਤ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ (ਆਪ) ਹੁਣ ਲੋਕ ਸਭਾ ਚੋਣਾਂ ਵਿੱਚ ਸੂਬੇ ਦੀਆਂ 13 ’ਚੋਂ ਸਿਰਫ਼ ਤਿੰਨ ਸੀਟਾਂ ’ਤੇ ਹੀ ਜਿੱਤ ਸਕੀ ਹੈ। ਵੜਿੰਗ ਨੇ ਕਿਹਾ ਕਿ ਕਾਂਗਰਸ ਨੇ ਈਡੀ, ਸੀਬੀਆਈ ਤੇ ਹੋਰਨਾਂ ਜਾਂਚ ਏਜੰਸੀਆਂ ਦੇ ਧਮਕਾਉਣ ਦੇ ਬਾਵਜੂਦ ਮਜ਼ਬੂਤੀ ਨਾਲ ਚੋਣ ਲੜੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ‘ਆਪ’, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਨਕਾਰਦਿਆਂ ਕਾਂਗਰਸ ਨੂੰ 7 ਸੀਟਾਂ ’ਤੇ ਮਾਣ ਬਖਸ਼ਿਆ ਹੈ ਤੇ ਕਾਂਗਰਸ ਪੰਜਾਬ ’ਚ ਵੱਡੀ ਪਾਰਟੀ ਬਣ ਕੇ ਉਭਰੀ ਹੈ।