Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 1:21 am

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖ ਕੌਮ ਹੀ ਆਪਣੇ ਸ਼ਹੀਦਾਂ, ਘੱਲੂਘਾਰਿਆਂ, ਸਾਕਿਆਂ ਦੇ ਦਿਨ ਦਿਹਾੜੇ ਪੂਰੀ ਚੜ੍ਹਦੀਕਲਾ ਦੇ ਨਾਲ ਮਨਾਉਂਦੀ ਹੈ: ਬਾਬਾ ਬਲਬੀਰ ਸਿੰਘ 96 ਕਰੋੜੀ

ਸਿੱਖ ਕੌਮ ਹੀ ਆਪਣੇ ਸ਼ਹੀਦਾਂ, ਘੱਲੂਘਾਰਿਆਂ, ਸਾਕਿਆਂ ਦੇ ਦਿਨ ਦਿਹਾੜੇ ਪੂਰੀ ਚੜ੍ਹਦੀਕਲਾ ਦੇ ਨਾਲ ਮਨਾਉਂਦੀ ਹੈ: ਬਾਬਾ ਬਲਬੀਰ ਸਿੰਘ 96 ਕਰੋੜੀ

ਸਿੱਖ ਕੌਮ ਹੀ ਆਪਣੇ ਸ਼ਹੀਦਾਂ, ਘੱਲੂਘਾਰਿਆਂ, ਸਾਕਿਆਂ ਦੇ ਦਿਨ ਦਿਹਾੜੇ ਪੂਰੀ ਚੜ੍ਹਦੀਕਲਾ ਦੇ ਨਾਲ ਮਨਾਉਂਦੀ ਹੈ: ਬਾਬਾ ਬਲਬੀਰ ਸਿੰਘ 96 ਕਰੋੜੀ

ਬੁੱਢਾ ਦਲ ਦੇ ਮੁਖੀ ਨੇ ਨਿਹੰਗ ਸਿੰਘਾਂ ਸਮੇਤ ਘੱਲੂਘਾਰੇ ਸਮੇਂ ਅਰਦਾਸ ਵਿੱਚ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ

ਅੰਮ੍ਰਿਤਸਰ:- 6 ਜੂਨ ( ) ਜੂਨ 1984 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਮੂੰਹ ਤੇ ਭਾਰਤ ਦੀ ਤਤਕਾਲੀ ਸਰਕਾਰ ਵੱਲੋਂ ਕੀਤੇ ਫੌਜੀ ਹਮਲੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨ ਅਤੇ ਬੇਗਿਣਤ ਸ਼ਹੀਦ ਹੋਏ ਸਿੰਘ ਸਿੰਘਣੀਆਂ ਭੁਜੰਗੀਆਂ ਦੀ 40ਵੀਂ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਸਮੇਂ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਨਿਹੰਗ ਸਿੰਘ ਸਮੇਤ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ।

ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਤੋਂ ਸ. ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ ਵੱਲੋਂ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਆਪਣੀ ਮਨੋਵੇਦਨਾ ਪ੍ਰਗਟ ਕਰਦਿਆਂ ਕਿਹਾ ਕਿ 1984 ਸਮੇਂ ਭਾਰਤੀ ਸਰਕਾਰ ਦੀ ਫੌਜ ਵੱਲੋਂ ਸਿੱਖਾਂ ਦੇ ਸਰਵਉਚ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹਮਲਾ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨਾ ਵੱਡੀ ਭੁੱਲ ਸੀ, ਇਹ ਇਤਿਹਾਸ ਵਿੱਚ ਹਮੇਸ਼ਾ ਕਾਲੇ ਹਾਸ਼ੀਏ ਵਿੱਚ ਦਰਜ਼ ਰਹੇਗਾ। ਇਸ ਹਮਲੇ ਸਮੇਂ ਵੱਡੀ ਗਿਣਤੀ ਵਿੱਚ ਸਿੱਖ ਕੌਮ ਦੇ ਮਰਜੀਵੜੇ ਸਿੱਖ, ਸਿੰਘ ਸ਼ਹੀਦ ਹੋਏ ਜਿਨ੍ਹਾਂ ਦੀ 40ਵੀਂ ਸਲਾਨਾ ਯਾਦ ਤਾਜ਼ੀ ਕੀਤੀ ਗਈ ਹੈ ਅਤੇ ਵੱਖ-ਵੱਖ ਧਾਰਮਿਕ ਰਾਜਸੀ ਦਲਾਂ ਨੂੰ ਸ਼ਾਮਲ ਹੋ ਕੇ ਸ਼ਰਧਾਂਜਲੀ ਭੇਟ ਕੀਤੀ ਹੈ। ਨਿਹੰਗ ਮੁਖੀ ਨੇ ਕਿਹਾ ਕਿ ਇਤਿਹਾਸ ਵਿੱਚ ਇਸ ਤੀਸਰੇ ਘੱਲੂਘਾਰੇ ਦੀ ਯਾਦ ਹਰ ਸਾਲ ਤਾਜ਼ਾ ਹੁੰਦੀ ਰਹੇਗੀ ਅਤੇ ਸਿੱਖ ਕੌਮ ਉਸ ਸਮੇਂ ਦੇ ਕੇਂਦਰ ਵਿੱਚ ਬੈਠੇ ਹਾਕਮਾਂ ਨੂੰ ਲਾਹਨਤਾਂ ਪਾਉਂਦੀ ਰਹੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਕੌਮ ਹੀ ਆਪਣੇ ਸ਼ਹੀਦਾਂ, ਘੱਲੂਘਾਰਿਆਂ, ਸਾਕਿਆਂ ਦੇ ਦਿਨ ਦਿਹਾੜੇ ਪੂਰੀ ਊਰਜਾ ਤੇ ਚੜ੍ਹਦੀਕਲਾ ਅਤੇ ਸਿੱਖ ਪਰੰਪਰਾ ਅਨੁਸਾਰ ਮਨਾਉਂਦੀ ਹੈ।

Advertisement
Advertisement
Advertisement
Advertisement
Scroll to Top