ਚੰਦਰਬਾਬੂ ਨਾਇਡੂ 12 ਨੂੰ ਚੁਕਣਗੇ ਮੁੱਖ ਮੰਤਰੀ ਲਈ ਸਹੁੰ
ਦੁਆਰਾ: Punjab Bani ਪ੍ਰਕਾਸ਼ਿਤ :Thursday, 06 June, 2024, 04:11 PM

ਚੰਦਰਬਾਬੂ ਨਾਇਡੂ 12 ਨੂੰ ਚੁਕਣਗੇ ਮੁੱਖ ਮੰਤਰੀ ਲਈ ਸਹੁੰ
ਹੈਦਰਾਬਾਦ : ਤੇਲਗੂ ਦੇਸ਼ਮ ਪਾਰਟੀ ਦੇ ਸੁਪਰੀਮੋ ਚੰਦਰਬਾਬੂ ਨਾਇਡੂ ਆਂਧਰਾ ਪ੍ਰਦੇਸ਼ ਦੇ ਅਗਲੇ ਮੁੱਖ ਮੰਤਰੀ ਹੋਣਗੇ। ਉਨ੍ਹਾਂ ਨੇ 9 ਜੂਨ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣੀ ਸੀ, ਪਰ ਇਹ ਸਮਾਰੋਹ ਮੁਲਤਵੀ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਹੁਣ ਉਹ 12 ਜੂਨ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।
ਦਰਅਸਲ, ਸਹੁੰ ਚੁੱਕ ਸਮਾਗਮ ਦੀ ਤਰੀਕ ਇਸ ਲਈ ਬਦਲੀ ਗਈ ਕਿਉਂਕਿ ਨਰਿੰਦਰ ਮੋਦੀ 8 ਜੂਨ ਨੂੰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ।
