Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 5:27 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ: ਡਾ. ਇੰਦਰਬੀਰ ਸਿੰਘ ਨਿੱਜਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ: ਡਾ. ਇੰਦਰਬੀਰ ਸਿੰਘ ਨਿੱਜਰ

ਕਿਹਾ, ਬਟਾਲਾ ਵਿੱਖੇ ਵਿਰਾਸਤੀ ਰਹਿੰਦ ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਖਰਚੇ ਜਾਣਗੇ 1.21 ਕਰੋੜ ਰੁਪਏ

ਚੰਡੀਗੜ੍ਹ, 9 ਮਾਰਚ:

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਟਾਲਾ ਵਿਖੇ ਵਿਰਾਸਤੀ ਰਹਿੰਦ ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਤਕਰੀਬਨ 1.21 ਕਰੋੜ ਰੁਪਏ ਖਰਚਣ ਦਾ ਫ਼ੈਸਲਾ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਡਾ. ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਾਰਜ਼ ਕੀਤੇ ਜਾ ਰਹੇ ਹਨ।

ਮੰਤਰੀ ਨੇ ਕਿਹਾ ਕਿ ਵਿਰਾਸਤੀ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਨਾਲ ਸੂਬੇ ਨੂੰ ਕੂੜਾ ਮੁਕਤ ਬਣਾਉਣ ਵਿੱਚ ਸਹਾਇਤਾ ਮਿਲੇਗੀ। ਇਸ ਦੇ ਨਾਲ ਹੀ ਕੂੜੇ ਨਾਲ ਫੈਲਣ ਵਾਲੀਆਂ ਗੰਭੀਰ ਬੀਮਾਰੀਆਂ ਤੋਂ ਵੀ ਲੋਕਾਂ ਨੂੰ ਨਿਜਾਤ ਮਿਲੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਇਸ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਸਰਕਾਰ ਦੀ ਵੈੱਬਸਾਈਟ ‘ਤੇ  ਟੈਂਡਰ ਅਪਲੋਡ ਕਰ ਦਿੱਤਾ ਗਿਆ ਹੈ। ਜੇਕਰ ਇਸ ਟੈਂਡਰ ਵਿੱਚ ਕਿਸੇ ਕਿਸਮ ਦੀ ਸੋਧ ਲੋੜੀਂਦੀ ਹੋਵੇਗੀ ਤਾਂ ਇਸਦੀ ਸਾਰੀ ਜਾਣਕਾਰੀ ਇਸੇ ਹੀ ਵੈਬਸਾਈਟ ‘ਤੇ ਉਪਲਬਧ ਕਰਵਾਈ ਜਾਵੇਗੀ।

ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਯਕੀਨੀ ਬਣਾਈ ਜਾਵੇ।

Advertisement
Advertisement
Advertisement
Advertisement
Scroll to Top