ਸਿੱਖ ਕੌਮ ਕਦੇ ਵੀ ਜੂਨ 1984 ਦਾ ਘੱਲੂਆਰਾ ਨਹੀਂ ਭੁੱਲ ਸਕਦੀ : ਐਡਵੋਕੇਟ ਧਾਮੀ
ਦੁਆਰਾ: Punjab Bani ਪ੍ਰਕਾਸ਼ਿਤ :Thursday, 06 June, 2024, 07:39 PM

ਸਿੱਖ ਕੌਮ ਕਦੇ ਵੀ ਜੂਨ 1984 ਦਾ ਘੱਲੂਆਰਾ ਨਹੀਂ ਭੁੱਲ ਸਕਦੀ : ਐਡਵੋਕੇਟ ਧਾਮੀ
ਅੰਮ੍ਰਿਤਸਰ, 6 ਜੂਨ () : ਜੂਨ 1984 ਦੇ ਘੱਲੂਘਾਰੇ ਦੇ ਸਾਲਾਨਾ ਸਮਾਗਮ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਕੂਮਤ ਵੱਲੋਂ ਸਿੱਖ ਕੌਮ ’ਤੇ 1984 ਦੇ ਜੂਨ ਮਹੀਨੇ ਵਿਚ ਕੀਤਾ ਗਿਆ ਜ਼ੁਲਮ ਕਦੇ ਨਹੀਂ ਭੁਲਾਇਆ ਜਾ ਸਕਦਾ। ਸਿੱਖ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਵਿਰੋਧੀ ਸ਼ਕਤੀਆਂ ਅਤੇ ਜਾਲਮ ਸਰਕਾਰਾਂ ਦੇ ਜ਼ੁਲਮ ਦਾ ਸਿੱਖ ਕੌਮ ਨੇ ਹਮੇਸ਼ਾ ਮੂੰਹ ਤੋੜ ਜਵਾਬ ਦਿੱਤਾ ਹੈ। ਜੂਨ 1984 ਦੇ ਸ਼ਹੀਦ ਕੌਮ ਦਾ ਸਰਮਾਇਆ ਹਨ।
