Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 2:20 am

+91 90915 01313 , +91 90916 01313

punjabbanni@gmail.com
punjabbani@yahoo.com

ਆਡੀਓ ਮਾਮਲਾ: ਲਾਲ ਸਿੰਘ ਵੱਲੋਂ ਮਾਣਹਾਨੀ ਦਾ ਕੇਸ ਕਰਨ ਦਾ ਐਲਾਨ

ਆਡੀਓ ਮਾਮਲਾ: ਲਾਲ ਸਿੰਘ ਵੱਲੋਂ ਮਾਣਹਾਨੀ ਦਾ ਕੇਸ ਕਰਨ ਦਾ ਐਲਾਨ

ਆਡੀਓ ਮਾਮਲਾ: ਲਾਲ ਸਿੰਘ ਵੱਲੋਂ ਮਾਣਹਾਨੀ ਦਾ ਕੇਸ ਕਰਨ ਦਾ ਐਲਾਨ
ਪਟਿਆਲਾ, 6 ਜੂਨ () : ਸਾਬਕਾ ਮੰਤਰੀ ਅਤੇ ਕਾਂਗਰਸ ਦੇ ਟਕਸਾਲੀ ਆਗੂ ਲਾਲ ਸਿੰਘ ਨੇ ਉਸ ਵਾਇਰਲ ਆਡੀਓ ਨੂੰ ਫ਼ਰਜ਼ੀ ਕਰਾਰ ਦਿੱਤਾ ਹੈ ਜਿਸ ’ਚ ਇੱਕ ਆਗੂ (ਕਥਿਤ ਤੌਰ ’ਤੇ ਲਾਲ ਸਿੰਘ) ਕਿਸੇ ਸਮਰਥਕ ਨੂੰ ਡਾ. ਧਰਮਵੀਰ ਗਾਂਧੀ ਨੂੰ ਵੋਟ ਨਾ ਪਾਉਣ ਦੀ ਗੱਲ ਆਖ ਰਿਹਾ ਹੈ। ਉਨ੍ਹਾਂ ਆਖਿਆ ਹੈ ਕਿ ਉਸ ਇਸ ਸਬੰਧੀ ਮਾਣਹਾਨੀ ਦਾ ਕੇਸ ਦਰਜ ਕਰਵਾਉਣਗੇ। ਵਾਇਰਲ ਆਡੀਓ ਜਿਸ ਵਿੱਚ ਕਥਿਤ ਤੌਰ ਲਾਲ ਸਿੰਘ ਕਿਸੇ ਸਮਰਥਕ ਨੂੰ ਫ਼ੋਨ ਕਰ ਕੇ ਕਹਿ ਰਹੇ ਹਨ ਕਿ ਉਹ ਡਾ. ਧਰਮਵੀਰ ਗਾਂਧੀ ਨੂੰ ਵੋਟ ਨਾ ਪਾਉਣ ਕਿਉਂਕਿ ਡਾ . ਗਾਂਧੀ ਨੇ ਉਨ੍ਹਾਂ ਦਾ ਬਹੁਤ ਨੁਕਸਾਨ ਕੀਤਾ ਹੈ। ਇਸ ਆਡੀਓ ਨੇ ਪਟਿਆਲਾ ਹਲਕੇ ’ਚ ਨਵੀਂ ਚਰਚਾ ਛੇੜ ਦਿੱਤੀ ਹੈ। ਜਾਣਕਾਰੀ ਮੁਤਾਬਕ ਆਡੀਓ ਵਿੱਚ ਇੱਕ ਆਗੂ ਸਮਰਥਕ ਨੂੰ ਕਹਿ ਰਿਹਾ ਹੈ ਕਿ ਉਹ ਉਸ ਦਾ ਨਾਮ ਨਾ ਲਵੇ, ਪਰ ਉਹ ਵੋਟ ਅਕਾਲੀ ਉਮੀਦਵਾਰ ਐੱਨਕੇ ਸ਼ਰਮਾ ਨੂੰ ਪਾ ਦੇਵੇ। ਇਸ ਆਡੀਓ ਦੀ ਕਿਤੋਂ ਵੀ ਪੁਸ਼ਟੀ ਨਹੀਂ ਹੋਈ, ਹਾਲਾਂਕਿ ਲਾਲ ਸਿੰਘ ਨੇ ਕਿਹਾ ਕਿ ਇਹ ਆਡੀਓ ਬਿਲਕੁਲ ਝੂਠੀ ਹੈ। ਉਨ੍ਹਾਂ ਕਿਹਾ ਕਿ ਉਹ ਆਡੀਓ ਵਾਇਰਲ ਕਰਨ ਵਾਲੇ ਸ਼ਖ਼ਸ ਦਾ ਪਤਾ ਲੱਗਣ ’ਤੇ ਉਸ ਖ਼ਿਲਾਫ਼ ਮਾਣਹਾਨੀ ਦਾ ਕੇਸ ਕਰਨਗੇ।

Advertisement
Advertisement
Advertisement
Advertisement
Scroll to Top