ਕੰਗਣਾ ਰਣੌਤ ਮਾਮਲੇ ਵਿੱਚ ਕਿਸਾਨ ਜਥੇਬੰਦੀਆਂ ਕਾਂਸਟੇਬਲ ਕੁਲਵਿੰਦਰ ਕੌਰ ਨਾਲ ਡਟੀਆਂ
ਦੁਆਰਾ: Punjab Bani ਪ੍ਰਕਾਸ਼ਿਤ :Friday, 07 June, 2024, 03:25 PM

ਕੰਗਣਾ ਰਣੌਤ ਮਾਮਲੇ ਵਿੱਚ ਕਿਸਾਨ ਜਥੇਬੰਦੀਆਂ ਕਾਂਸਟੇਬਲ ਕੁਲਵਿੰਦਰ ਕੌਰ ਨਾਲ ਡਟੀਆਂ
ਚੰਡੀਗੜ੍ਹ : ਕੰਗਣਾ ਰਣੌਤ ਦੇ ਥੱਪੜ ਮਾਰਨ ਵਾਲੀ ਸੀਆਈਐੱਸਐੱਫ ਕਾਂਸਟੇਬਲ ਕੁਲਵਿੰਦਰ ਕੌਰ ਮਾਮਲੇ ਵਿੱਚ ਅੱਜ ਕਿਸਾਨ ਯੂਨੀਅਨਾਂ ਨੇ ਕਾਂਸਟੇਬਲ ਕੁਲਵਿੰਦਰ ਕੌਰ ਨਾਲ ਖੜਨ ਦਾ ਫ਼ੈਸਲਾ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੁਅੱਤਲ ਕਾਂਸਟੇਬਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਬਾਲੀਵੁੱਡ ਅਦਾਕਾਰਾ ਰਣੌਤ ਨੇ ਕੁਲਵਿੰਦਰ ਨੂੰ ‘ਖਾਲਿਸਤਾਨ ਕੌਰ’ ਕਿਹਾ ਸੀ। ਕੁਲਵਿੰਦਰ ਨੇ ਦਾਅਵਾ ਕੀਤਾ ਸੀ ਕਿ ਉਸ ਦੀ ਮਾਂ 2020 ਦੇ ਕਿਸਾਨਾਂ ਦੇ ਪ੍ਰਦਰਸ਼ਨ ਦਾ ਹਿੱਸਾ ਸੀ, ਜਦੋਂ ਅਭਿਨੇਤੀ ਨੇ ਟਿੱਪਣੀ ਕੀਤੀ ਸੀ ਕਿ ਮਹਿਲਾ ਪ੍ਰਦਰਸ਼ਨਕਾਰੀਆਂ ਨੂੰ 100 ਰੁਪਏ ਵਿੱਚ ਕਿਰਾਏ ’ਤੇ ਲਿਆ ਜਾ ਸਕਦਾ ਹੈ।
