ਰਾਹੁਲ ਗਾਂਧੀ ਨੇ ਪੈ੍ਸ ਕਾਨਫਰੰਸ ਕਰ ਐਗਜਿਟ ਪੋਲ ਨੂੰ ਦਿੱਤਾ ਘਪਲਾ ਕਰਾਰ
ਦੁਆਰਾ: Punjab Bani ਪ੍ਰਕਾਸ਼ਿਤ :Friday, 07 June, 2024, 03:41 PM
ਰਾਹੁਲ ਗਾਂਧੀ ਨੇ ਪੈ੍ਸ ਕਾਨਫਰੰਸ ਕਰ ਐਗਜਿਟ ਪੋਲ ਨੂੰ ਦਿੱਤਾ ਘਪਲਾ ਕਰਾਰ
ਦਿਲੀ : ਲੋਕ ਸਭਾ ਚੋਣ ਨਤੀਜਿਆਂ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਐਗਜ਼ਿਟ ਪੋਲ ਨੂੰ ਘਪਲਾ ਕਰਾਰ ਦਿੱਤਾ। ਰਾਹੁਲ ਗਾਂਧੀ ਨੇ ਕਿਹਾ, ਚੋਣ ਐਗਜ਼ਿਟ ਪੋਲ ਕਾਰਨ ਲੋਕਾਂ ਨੂੰ ਸ਼ੇਅਰ ਬਾਜ਼ਾਰ ‘ਚ 30 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਦੇ ਕਾਲਕ੍ਰਮ ਨੂੰ ਸਮਝੋ। ਪਹਿਲੀ ਵਾਰ, ਅਸੀਂ ਨੋਟ ਕੀਤਾ ਕਿ ਚੋਣਾਂ ਦੇ ਸਮੇਂ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਵਿੱਤ ਮੰਤਰੀ ਨੇ ਸ਼ੇਅਰ ਬਾਜ਼ਾਰ ‘ਤੇ ਟਿੱਪਣੀ ਕੀਤੀ ਸੀ। ਪ੍ਰਧਾਨ ਮੰਤਰੀ ਨੇ ਕਿਹਾ, ਸ਼ੇਅਰ ਬਾਜ਼ਾਰ ਤੇਜ਼ੀ ਨਾਲ ਵਧਣ ਜਾ ਰਿਹਾ ਹੈ, ਗ੍ਰਹਿ ਮੰਤਰੀ ਅਤੇ ਵਿੱਤ ਮੰਤਰੀ ਨੇ ਵੀ ਇਹੀ ਕਿਹਾ ਹੈ। ਇਸ ਕਾਰਨ ਬਾਜ਼ਾਰ ‘ਚ ਤੇਜ਼ੀ ਦੇਖਣ ਨੂੰ ਮਿਲੀ। ਬਾਅਦ ਵਿੱਚ ਇਹ ਡੁੱਬ ਗਿਆ। ਇਹ ਇੱਕ ਘੁਟਾਲਾ ਹੈ। ਇਸ ਦੀ ਸੰਯੁਕਤ ਸੰਸਦੀ ਕਮੇਟੀ (ਜੇਪੀਸੀ) ਤੋਂ ਜਾਂਚ ਹੋਣੀ ਚਾਹੀਦੀ ਹੈ।