ਅਦਾਲਤ ਨੇ ਰਾਹੁਲ ਗਾਂਧੀ ਨੂੰ ਮਾਨਹਾਨੀ ਦੇ ਕੇਸ ਵਿੱਚ ਦਿੱਤੀ ਰਾਹਤ
ਦੁਆਰਾ: Punjab Bani ਪ੍ਰਕਾਸ਼ਿਤ :Friday, 07 June, 2024, 03:54 PM

ਅਦਾਲਤ ਨੇ ਰਾਹੁਲ ਗਾਂਧੀ ਨੂੰ ਮਾਨਹਾਨੀ ਦੇ ਕੇਸ ਵਿੱਚ ਦਿੱਤੀ ਰਾਹਤ
ਦਿਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਭਾਜਪਾ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿਚ ਬੈਂਗਲੁਰੂ ਦੀ ਵਿਸ਼ੇਸ਼ ਅਦਾਲਤ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਰਾਹੁਲ ਗਾਂਧੀ ਨੂੰ ਜ਼ਮਾਨਤ ਦੇ ਦਿੱਤੀ ਹੈ। ਭਾਜਪਾ ਦੀ ਕਰਨਾਟਕ ਇਕਾਈ ਵੱਲੋਂ ਮੁੱਖ ਧਾਰਾ ਦੀਆਂ ਅਖ਼ਬਾਰਾਂ ਵਿਚ ‘ਅਪਮਾਨਜਨਕ’ ਇਸ਼ਤਿਹਾਰ ਜਾਰੀ ਕਰਨ ਦੇ ਮਾਮਲੇ ਕਾਂਗਰਸੀ ਆਗੂ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਰਾਹੁਲ ਗਾਂਧੀ ਨੂੰ ਡੀਕੇ ਸੁਰੇਸ਼ ਦੀ ਸੁਰੱਖਿਆ ‘ਤੇ ਜ਼ਮਾਨਤ ਮਿਲ ਗਈ ਹੈ।
