Breaking News ਪੀ. ਐਸ. ਪੀ. ਸੀ. ਐਲ. ਨੇ ਕਣਕ ਦੀਆਂ ਫਸਲਾਂ ਨੂੰ ਅੱਗ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਕੀਤੀ ਸ਼ੁਰੂ : ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ.ਖ਼ਾਲਸਾ ਅਕਾਲ ਪੁਰਖ਼ ਕੀ ਫ਼ੌਜ ਸੁਸਾਇਟੀ ਨੇ ਵਿਸਾਖੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਹੋਤੀ ਮਰਦਾਨ ਸਾਹਿਬ ਤੋਂ ਨਗਰ ਕੀਰਤਨ ਸਜਾਇਆਜੇਕਰ ਤਰੱਕੀ ਕਰਨੀ ਹੈ ਤਾਂ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਨਮਾਨ ਕਰੋ : ਕੁਲਤਾਰ ਸਿੰਘ ਸੰਧਵਾਂਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂ

ਅਦਾਲਤੀ ਕਾਰਵਾਈ ਦੀ ਵੀਡੀਓ ਰਿਕਾਰਡਿੰਗ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾਉਣ ਦੇ ਦਿੱਲੀ ਹਾਈ ਕੋਰਟ ਨੇ ਦਿੱਤੇ ਨਿਰਦੇਸ਼

ਦੁਆਰਾ: Punjab Bani ਪ੍ਰਕਾਸ਼ਿਤ :Saturday, 15 June, 2024, 07:06 PM

ਅਦਾਲਤੀ ਕਾਰਵਾਈ ਦੀ ਵੀਡੀਓ ਰਿਕਾਰਡਿੰਗ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾਉਣ ਦੇ ਦਿੱਲੀ ਹਾਈ ਕੋਰਟ ਨੇ ਦਿੱਤੇ ਨਿਰਦੇਸ਼
ਨਿਊ ਦਿੱਲੀ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਅਦਾਲਤੀ ਕਾਰਵਾਈ ਦੀ ਵੀਡੀਓ ਰਿਕਾਰਡਿੰਗ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾਉਣ ਦੇ ਨਿਰਦੇਸ਼ ਦਿੱਲੀ ਹਾਈ ਕੋਰਟ ਨੇ ਜਾਰੀ ਕੀਤੇ ਹਨ। ਵੀਡੀਓ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਹੇਠਲੀ ਅਦਾਲਤ ਵਿੱਚ ਆਪਣੀ ਗੱਲ ਰੱਖਦੇ ਹੋਏ ਨਜ਼ਰ ਆ ਰਹੇ ਹਨ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਅਤੇ ਜਸਟਿਸ ਅਮਿਤ ਸ਼ਰਮਾ ਦੇ ਬੈਂਚ ਨੇ ਦਿੱਲੀ ਹਾਈ ਕੋਰਟ ਦੇ ਵੀਡੀਓ ਕਾਨਫਰੰਸਿੰਗ ਨਿਯਮਾਂ ਦੀ ਉਲੰਘਣਾ ਦਾ ਦੋਸ਼ ਲਾਉਣ ਵਾਲੀ ਪਟੀਸ਼ਨ ’ਤੇ ਸੁਨੀਤਾ ਕੇਜਰੀਵਾਲ ਸਮੇਤ ਛੇ ਵਿਅਕਤੀਆਂ ਅਤੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ, ਮੇਟਾ ਅਤੇ ਯੂਟਿਊਬ ਨੂੰ ਨੋਟਿਸ ਜਾਰੀ ਕੀਤੇ ਹਨ। ਹਾਈ ਕੋਰਟ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਇਹ ਵੀ ਨਿਰਦੇਸ਼ ਦਿੱਤਾ ਹੈ ਕਿ ਜੇ ਉਨ੍ਹਾਂ ਦੇ ਧਿਆਨ ਵਿੱਚ ਆਉਂਦਾ ਹੈ ਕਿ ਅਜਿਹੀ ਸਮੱਗਰੀ ਦੁਬਾਰਾ ਪੋਸਟ ਕੀਤੀ ਗਈ ਹੈ ਤਾਂ ਉਹ ਇਸ ਨੂੰ ਹਟਾ ਦੇਣ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 9 ਜੁਲਾਈ ਨੂੰ ਤੈਅ ਕੀਤੀ ਹੈ।