Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 6:17 pm

+91 90915 01313 , +91 90916 01313

punjabbanni@gmail.com
punjabbani@yahoo.com

ਸਕੂਲ ਸਿੱਖਿਆ ਵਿਭਾਗ ਨੇ ਇੱਕ ਦਿਨ ਵਿੱਚ 1 ਲੱਖ ਦਾਖ਼ਲੇ ਕਰਨ ਦਾ ਇਤਿਹਾਸਕ ਰਿਕਾਰਡ ਸਿਰਜਿਆ : ਹਰਜੋਤ ਸਿੰਘ ਬੈਂਸ

ਸਕੂਲ ਸਿੱਖਿਆ ਵਿਭਾਗ ਨੇ ਇੱਕ ਦਿਨ ਵਿੱਚ 1 ਲੱਖ ਦਾਖ਼ਲੇ ਕਰਨ ਦਾ ਇਤਿਹਾਸਕ ਰਿਕਾਰਡ ਸਿਰਜਿਆ : ਹਰਜੋਤ ਸਿੰਘ ਬੈਂਸ

ਦਾਖ਼ਲਾ ਮੁਹਿੰਮ ਦੇ ਪਹਿਲੇ ਦਿਨ 100298 ਵਿਦਿਆਰਥੀਆਂ ਨੇ ਕਰਵਾਇਆ ਦਾਖ਼ਲਾ

* ਵੱਡੇ ਪੱਧਰ ’ਤੇ ਪ੍ਰਾਈਵੇਟ ਸਕੂਲਾਂ ਚੋਂ ਨਾਮ ਕਟਵਾਕੇ ਬੱਚਿਆਂ ਨੇ ਲਿਆਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ

*ਦਾਖ਼ਲਾ ਮੁਹਿੰਮ ਨੂੰ ਮਿਲੇ ਲੋਕਾਂ ਭਰਪੂਰ ਹੁੰਗਾਰੇ ਨੇ ਸਿੱਖਿਆ ਪ੍ਰਤੀ ਨੀਤੀ ’ਤੇ ਲਗਾਈ ਮੋਹਰ

* ਸਾਰੇ ਅਧਿਆਪਕਾਂ ਦੇ ਸਹਿਯੋਗ ਸਦਕਾ ਟੀਚਾ ਹਾਸਲ ਹੋਇਆ: ਸਕੂਲ ਸਿੱਖਿਆ ਮੰਤਰੀ

ਚੰਡੀਗੜ੍ਹ, 11 ਮਾਰਚ :

ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਇੱਕ ਦਿਨ ਵਿੱਚ ਇੱਕ ਲੱਖ ਤੋਂ ਵੱਧ ਦਾਖ਼ਲੇ ਕਰਨ ਦਾ ਇਤਿਹਾਸਕ ਰਿਕਾਰਡ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦਾਖ਼ਲਾ ਅਭਿਆਨ ਦੇ ਪਹਿਲੇ ਦਿਨ (ਮਿਤੀ 10 ਮਾਰਚ, 2023) ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਇੱਕ ਲੱਖ ਨਵੇਂ ਵਿਦਿਆਰਥੀ ਦਾਖਲ ਕਰਨ ਦਾ ਟੀਚਾ ਰੱਖਿਆ ਗਿਆ ਸੀ, ਜਿਸ ਨੂੰ ਹਾਸਲ ਕਰ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਇਹ ਮੁਹਿੰਮ ਸਵੇਰੇ 8 ਵਜੇ ਤੋਂ ਦੂਰ ਰਾਤ 10 ਵਜੇ ਤੱਕ ਜਾਰੀ ਰਹੀ। ਜਿਸ ਦੌਰਾਨ 100298 ਦਾਖ਼ਲੇ ਕੀਤੇ ਗਏ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਦਾਖ਼ਲਾ ਅਭਿਆਨ ਦਾ ਸੂਬੇ ਵਿਚ ਬਹੁਤ ਜਿਆਦਾ ਉਤਸ਼ਾਹ ਸੀ ਕਿ ਵਿਭਾਗ ਦੀ ਵੈਬਸਾਈਟ ਵੀ ਡਾਊਨ ਹੋ ਗਈ ਸੀ।ਜਿਸ ਕਾਰਨ ਦਾਖਲਿਆਂ ਸਬੰਧੀ ਕਾਰਜ ਦੇਰ ਰਾਤ ਤੱਕ ਜਾਰੀ ਰਿਹਾ। ਉਨ੍ਹਾਂ ਦੱਸਿਆ ਕਿ ਦਾਖ਼ਲੇ ਅਭਿਆਨ ਦੌਰਾਨ ਵੱਡੇ ਪੱਧਰ ‘ਤੇ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਵਿੱਚੋਂ ਨਾਮ ਕਟਵਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਕਰਵਾਏ ਹਨ।

ਉਹਨਾਂ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਤਹਿ ਟੀਚੇ ਦੀ ਥਾਂ 134.6 ਫੀਸਦੀ ਦਾਖ਼ਲੇ ਜਦਕਿ ਫ਼ਿਰੋਜ਼ਪੁਰ, ਬਰਨਾਲਾ, ਅੰਮ੍ਰਿਤਸਰ, ਬਠਿੰਡਾ, ਕਪੂਰਥਲਾ, ਪਟਿਆਲਾ, ਐਸ.ਬੀ.ਐਸ. ਨਗਰ, ਮਾਲੇਰਕੋਟਲਾ, ਫਾਜ਼ਿਲਕਾ, ਤਰਨਤਾਰਨ ਅਤੇ ਸੰਗਰੂਰ ਜ਼ਿਲ੍ਹੇ ਵਿੱਚ ਵੀ 128.28 ਫੀਸਦੀ ਤੋਂ 103.44 ਦਾਖ਼ਲੇ ਦਰਜ ਕੀਤੇ ਗਏ ਹਨ।

ਸ.ਬੈਂਸ ਨੇ ਕਿਹਾ ਕਿ ਦਾਖ਼ਲਾ ਮੁਹਿੰਮ ਨੂੰ ਮਿਲੇ ਲੋਕਾਂ ਦੇ ਭਰਪੂਰ ਹੁੰਗਾਰੇ ਤੋਂ ਇਹ ਸਪਸ਼ਟ ਹੋ ਜਾਂਦਾ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰਤੀ ਅਪਣਾਈ ਗਈ ਨੀਤੀ ’ਤੇ ਲੋਕਾਂ ਨੇ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸਕੂਲ ਸਿੱਖਿਆ ਵਿੱਚ ਸੁਧਾਰ ਕਰਨ ਲਈ ਕਈ ਉਪਰਾਲੇ ਕੀਤੇ ਗਏ ਹਨ, ਜਿਹਨਾਂ ਵਿੱਚ ਪ੍ਰਮੁੱਖ ਤੌਰ ਤੇ ਸਕੂਲ ਆਫ਼ ਐਮੀਨੈਂਸ, ਸਰਕਾਰੀ ਸਕੂਲਾਂ ਦੀ ਚਾਰ-ਦੀਵਾਰੀ ਕਰਵਾਉਣ, ਨਵੇਂ ਕਮਰਿਆਂ ਦੀ ਉਸਾਰੀ ਕਰਵਾਉਣ, ਸਕੂਲੀ ਵਿਦਿਆਰਥੀਆਂ ਨੂੂੰ ਸਾਫ਼-ਸੁਥਰੇ ਬਾਥਰੂਮ ਉਪਲਬਧ ਕਰਵਾਉਣ ਤੋਂ ਇਲਾਵਾ ਸਮੇਂ ਸਿਰ ਸਕੂਲੀ ਵਰਦੀਆਂ ਤੇ ਕਿਤਾਬਾਂ ਮੁਹੱਈਆ ਕਰਵਾਉਣਾ ਸ਼ਾਮਲ ਹੈ। ਉਹਨਾਂ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਹਿਲੇ ਸਾਲ ਵਿੱਚ ਹੀ ਸਭ ਤੋਂ ਵੱਧ ਅਧਿਆਪਕ ਵੀ ਭਰਤੀ ਕੀਤੇ ਗਏ ਹਨ ।

ਸ. ਬੈਂਸ ਨੇ ਕਿਹਾ ਕਿ ਇਹ ਮੁਹਿੰਮ 31 ਮਾਰਚ 2023 ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਵਿੱਚ ਜਾਰੀ ਰਹੇਗੀ। ਅਖ਼ੀਰ ਵਿੱਚ ਉਹਨਾਂ ਕਿਹਾ ਕਿ ਦਾਖ਼ਲਿਆਂ ਸਬੰਧੀ ਮਿੱਥਿਆ ਗਿਆ ਟੀਚਾ ਸਾਰੇ ਅਧਿਆਪਕਾਂ ਦੇ ਸਹਿਯੋਗ ਸਦਕਾ ਹੀ ਹਾਸਲ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top