ਨੀਟ ਪ੍ਰੀਖਿਆ ਵਿਵਾਦ ; ਬੇਨੇਮੀਆਂ ਦੇ ਦੋਸ਼ਾਂ ਦੀ ਜਾਂਚ ਸੁਪਰੀਮ ਕੋਰਟ ਵੱਲੋ ਨਿਯੁੱਕਤ ਅਧਿਕਾਰੀਆਂ ਤੋ ਕਰਵਾਉਣ : ਸਿੱਬਲ

ਦੁਆਰਾ: Punjab Bani ਪ੍ਰਕਾਸ਼ਿਤ :Sunday, 16 June, 2024, 03:22 PM

ਨੀਟ ਪ੍ਰੀਖਿਆ ਵਿਵਾਦ ; ਬੇਨੇਮੀਆਂ ਦੇ ਦੋਸ਼ਾਂ ਦੀ ਜਾਂਚ ਸੁਪਰੀਮ ਕੋਰਟ ਵੱਲੋ ਨਿਯੁੱਕਤ ਅਧਿਕਾਰੀਆਂ ਤੋ ਕਰਵਾਉਣ : ਸਿੱਬਲ
ਦਿੱਲੀ, 16 ਜੂਨ
ਮੈਡੀਕਲ ਕਾਲਜਾਂ ਵਿੱਚ ਦਾਖ਼ਲੇ ਸਬੰਧੀ ਨੀਟ ਪ੍ਰੀਖਿਆ ਦੇ ਚੱਲ ਰਹੇ ਵਿਵਾਦ ਦਰਮਿਆਨ ਸਾਬਕਾ ਮਨੁੱਖੀ ਸਰੋਤ ਵਿਕਾਸ ਮੰਤਰੀ ਕਪਿਲ ਸਿੱਬਲ ਨੇ ਬੇਨੇਮੀਆਂ ਦੇ ਦੋਸ਼ਾਂ ਦੀ ਜਾਂਚ ਸੁਪਰੀਮ ਕੋਰਟ ਵੱਲੋਂ ਨਿਯੁਕਤ ਅਧਿਕਾਰੀਆਂ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਸਰਕਾਰ ਵੱਲੋਂ ਪ੍ਰੀਖਿਆ ਕਰਵਾਉਣ ਲਈ ਰੂਪ-ਰੇਖਾ ਉਲੀਕਣ ਬਾਰੇ ਸਾਰੇ ਸੂਬਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇ। ਰਾਜ ਸਭਾ ਮੈਂਬਰ ਨੇ ਅੱਜ ਇਸ ਮੁੱਦੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਵੀ ਨਿਸ਼ਾਨਾ ਸੇਧਿਆ ਤੇ ਕਿਹਾ ਕਿ ਜੇਕਰ ਕਿਸੇ ਪ੍ਰੀਖਿਆ ’ਚ ਪ੍ਰੀਖਿਆ ਪ੍ਰਣਾਲੀ ਹੀ ਭ੍ਰਿਸ਼ਟ ਹੋ ਜਾਵੇ ਤਾਂ ‘ਪ੍ਰਧਾਨ ਮੰਤਰੀ ਲਈ ਚੁੱਪ ਵੱਟਣਾ ਠੀਕ ਨਹੀਂ ਹੈ।’’ ਉਨ੍ਹਾਂ ਨੇ ਵਿਰੋਧੀ ਧਿਰਾਂ ਨੂੰ ਸੰਸਦ ਦੇ ਆਗਾਮੀ ਸੈਸ਼ਨ ’ਚ ਇਹ ਮੁੱਦਾ ਜ਼ੋਰਦਾਰ ਤਰੀਕੇ ਨਾਲ ਚੁੱਕਣ ਦੀ ਅਪੀਲ ਵੀ ਕੀਤੀ।