ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਲੇ ਸ਼ਾਹਬਾਜ ਸੋਹੀ ਨਾਲ ਲਈਆਂ ਲਾਵਾਂ

ਦੁਆਰਾ: Punjab Bani ਪ੍ਰਕਾਸ਼ਿਤ :Sunday, 16 June, 2024, 03:27 PM

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਲੇ ਸ਼ਾਹਬਾਜ ਸੋਹੀ ਨਾਲ ਲਈਆਂ ਲਾਵਾਂ
ਚੰਡੀਗੜ੍ਹ, 16 ਜੂਨ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਈ। ਜ਼ੀਰਕਪੁਰ ਦੇ ਇਤਿਹਾਸਕ ਗੁਰਦੁਆਰਾ ਨਾਭਾ ਸਾਹਿਬ ਵਿਖੇ ਉਨ੍ਹਾਂ ਨੇ ਬਲਟਾਣਾ ਦੇ ਵਸਨੀਕ ਐਡਵੋਕੇਟ ਸ਼ਾਹਬਾਜ਼ ਸੋਹੀ ਨਾਲ ਲਾਵਾਂ ਲੈ ਕੇ ਆਪਣੀ ਵਿਆਹੁਤਾ ਜ਼ਿੰਦਗੀ ਦੀ ਸ਼ੁਰੂਆਤ ਕੀਤੀ। ਅਨਮੋਲ ਗਗਨ ਮਾਨ ਵਲੋਂ ਪੀਚ ਰੰਗ ਦਾ ਲਹਿੰਗਾ ਅਤੇ ਹਰੇ ਰੰਗ ਦੀ ਚੁੰਨੀ ਜਦਕਿ ਮੁੰਡੇ ਨੇ ਕ੍ਰੀਮ ਰੰਗ ਦੀ ਸ਼ੇਰਵਾਨੀ ਪਾਈ ਹੋਈ ਸੀ। ਦੋਵਾਂ ਨੇ ਬੜੇ ਸਾਦੇ ਢੰਗ ਨਾਲ ਵਿਆਹ ਕੀਤਾ ਗਿਆ ਜਿਥੇ ਦੋਵਾਂ ਦੇ ਪਰਿਵਾਰਕ ਮੈਂਬਰ, ਰਿਸਤੇਦਾਰ ਅਤੇ ਖ਼ਾਸ ਦੋਸਤ ਹੀ ਸ਼ਾਮਲ ਹੋਏ।