ਮਾਮਲਾ : ਜੰਮੂ-ਕਸ਼ਮੀਰ ਦੇ ਰਿਆਸੀ `ਚ ਸ਼ਰਧਾਲੂਆਂ ਦੀ ਬੱਸ `ਤੇ ਹੋਏ ਹਮਲੇ
ਮਾਮਲਾ : ਜੰਮੂ-ਕਸ਼ਮੀਰ ਦੇ ਰਿਆਸੀ `ਚ ਸ਼ਰਧਾਲੂਆਂ ਦੀ ਬੱਸ `ਤੇ ਹੋਏ ਹਮਲੇ
ਗ੍ਰਹਿ ਮੰਤਰੀ ਭਾਰਤ ਅਮਿਤ ਸ਼ਾਹ ਨੇ ਕੀਤੀ ਰਾਸ਼ਟਰੀ ਰਾਜਧਾਨੀ ਵਿਚ ਉਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਦਿੱਲੀ : ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਸ਼ਟਰੀ ਰਾਜਧਾਨੀ `ਚ ਉੱਚ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ।ਉਕਤ ਮੀਟਿੰਗ ਦਾ ਮੁੱਖ ਉਦੇਸ਼ ਜਿਥੇ ਜੰਮੂ-ਕਸ਼ਮੀਰ ਦੇ ਰਿਆਸੀ `ਚ ਸ਼ਰਧਾਲੂਆਂ ਦੀ ਬੱਸ `ਤੇ ਹੋਏ ਹਮਲੇ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਤੇ ਕਾਬੂ ਪਾਉਣਾ ਸੀ, ਉਥੇ ਅਮਰਨਾਥ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਯੋਜਨਾ ਬਣਾਉਣਾ ਵੀ ਸੀ। ਮੀਟਿੰਗ ਜਿਸ ਵਿੱਚ ਸ਼ਰਧਾਲੂਆਂ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਗੱਲਬਾਤ ਕੀਤੀ ਗਈ। ਮੀਟਿੰਗ ਵਿੱਚ ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਅਤੇ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ, ਕੇਂਦਰੀ ਹਥਿਆਰਬੰਦ ਪੁਲਸ ਬਲਾਂ ਦੇ ਡਾਇਰੈਕਟਰ ਜਨਰਲ, ਜੰਮੂ-ਕਸ਼ਮੀਰ ਦੇ ਮੁੱਖ ਸਕੱਤਰ ਅਤੇ ਡੀਜੀਪੀ ਅਤੇ ਹੋਰ ਸੀਨੀਅਰ ਅਧਿਕਾਰੀਆਂ ਸਮੇਤ ਸੀਨੀਅਰ ਫ਼ੌਜੀ ਅਧਿਕਾਰੀ ਵੀ ਹਾਜ਼ਰ ਸਨ। 9 ਜੂਨ ਤੋਂ ਹੁਣ ਤੱਕ ਰਿਆਸੀ, ਕਠੂਆ ਅਤੇ ਡੋਡਾ `ਚ ਚਾਰ ਥਾਵਾਂ `ਤੇ ਅੱਤਵਾਦੀ ਹਮਲੇ ਹੋ ਚੁੱਕੇ ਹਨ। ਜਿਸ ਵਿੱਚ 9 ਸ਼ਰਧਾਲੂ ਮਾਰੇ ਗਏ ਸਨ। ਘਟਨਾ ਦੌਰਾਨ ਕੇਂਦਰੀ ਰਿਜ਼ਰਵ ਪੁਲਸ ਬਲ (ਸੀ.ਆਰ.ਪੀ.ਐੱਫ) ਦਾ ਇੱਕ ਜਵਾਨ ਸ਼ਹੀਦ ਹੋ ਗਿਆ। ਇੱਕ ਨਾਗਰਿਕ ਵੀ ਜ਼ਖਮੀ ਹੋ ਗਿਆ, ਇਸ ਦੇ ਨਾਲ ਹੀ ਕਰੀਬ 7 ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ।