ਪੰਜਾਬ ਪੁਲਸ ਦੇ ਹੋਏ ਤਬਾਦਲੇ
ਦੁਆਰਾ: Punjab Bani ਪ੍ਰਕਾਸ਼ਿਤ :Sunday, 16 June, 2024, 05:09 PM

ਪੰਜਾਬ ਪੁਲਸ ਦੇ ਹੋਏ ਤਬਾਦਲੇ
ਸੰਗਰੂਰ : ਡਿਪਟੀ ਇੰਸਪੈਕਟਰ ਜਨਰਲ ਆਫ ਪੁਲਸ (ਪਟਿਆਲਾ ਰੇਂਜ) ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਪਟਿਆਲਾ ਰੇਂਜ ਅਧੀਨ ਆਉਂਦੇ ਚਾਰ ਜ਼ਿਲ੍ਹਿਆਂ ਦੇ ਕੁੱਲ 916 ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਚਾਰ ਜਿ਼ਲ੍ਹਿਆਂ ਦੇ ਐਸ. ਐਸ. ਪੀ., ਐਸ. ਪੀ. ਤੇ ਡੀ. ਐਸ. ਪੀਜ. ਨਾਲ ਮੀਟਿੰਗ ਕਰ ਕੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਨਸ਼ਿਆਂ ਅਤੇ ਅਪਰਾਧਾਂ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾ ਕੇ ਸਖ਼ਤ ਰਣਨੀਤੀ ਤਿਆਰ ਕੀਤੀ ਜਾਵੇ।ਉਨ੍ਹਾਂ ਦੱਸਿਆ ਕਿ ਪੁਲਸ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਤੇ ਨਸ਼ਿਆਂ ਦੀ ਰੋਕਥਾਮ ਲਈ ਸੰਗਰੂਰ ਜਿ਼ਲ੍ਹੇ ਦੇ 188 ਪੁਲਿਸ ਮੁਲਾਜ਼ਮਾਂ ਤੇ ਪਟਿਆਲਾ ਰੇਂਜ ਅਧੀਨ ਆਉਂਦੇ ਮਾਲੇਰਕੋਟਲਾ ਜਿ਼ਲ੍ਹੇ ਦੇ 73 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤਬਾਦਲਾ ਨੀਤੀ ਤਹਿਤ ਸਹਾਇਕ ਥਾਣੇਦਾਰ ਤੋਂ ਇੰਸਪੈਕਟਰ ਰੈਂਕ ਦੇ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ।
