Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਮੈਡੀਕਲ ਸਿੱਖਿਆ ਅਤੇ ਖੋਜ ਲਈ ਸਰਕਾਰ ਨੇ 1015 ਕਰੋੜ ਰੁਪਏ ਰੱਖੇ : 4781 ਕਰੋੜ ਨਾਲ ਹੋਵੇਗਾ ਸਿਹਤ ਸਿਸਟਮ ਵਿੱਚ ਸੁਧਾਰ

ਦੁਆਰਾ: News ਪ੍ਰਕਾਸ਼ਿਤ :Saturday, 11 March, 2023, 12:29 PM

– ਹਰ ਸਰਕਾਰੀ ਹਸਪਤਾਲ ਵਿੱਚ ਬੁਨਿਆਦੀ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣਾ ਮਾਨ ਸਰਕਾਰ ਦੀ ਮੁੱਖ ਤਰਜੀਹ
– ਵਿਸ਼ੇਸ਼ ਭਰਤੀ ਮੁਹਿੰਮ ਤਹਿਤ ਮੈਡੀਕਲ ਅਫ਼ਸਰਾਂ (ਸਪੈਸ਼ਲਿਸਟ) ਦੀਆਂ 363 ਖਾਲੀ ਅਸਾਮੀਆਂ ਅਤੇ
ਪਟਿਆਲਾ, 11 ਮਾਰਚ : ਪੰਜਾਬ ਸਰਕਾਰ ਵੱਲੋਂ ਅੱਜ ਪੇਸ਼ ਕੀਤੇ ਗਏ ਬਜਟ ਵਿੱਚ ਸੂਬੇ ਦੇ ਸਿਹਤ ਸੰਭਾਲ ਖੇਤਰ ਲਈ ਅਹਿਮ ਤੇ ਪ੍ਰਭਾਵੀ ਕਦਮ ਚੁੱਕੇ ਗਏ ਹਨ, ਜਿਸ ਤਹਿਤ 4,781 ਕਰੋੜ ਰੁਪਏ ਦਾ ਬਜਟ ਉਪਬਧ ਬੁਨਿਆਦੀ ਸਿਹਤ ਸਹੂਲਤਾਂ, ਦਵਾਈਆਂ, ਮਿਆਰੀ ਇਲਾਜ ਨੂੰ ਸਮਾਜ ਦੇ ਹਰ ਵਰਗ ਤੱਕ ਪਹੁਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ।
ਇੱਥੇ ਹੀ ਬੱਸ ਨਹੀਂ ਸੂਬੇ ਵਿੱਚ ਮਿਆਰੀ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਤੇ ਮਜ਼ਬੂਤ ਕਰਨ ਲਈ ਬਜਟ ਵਿੱਚ ਮੈਡੀਕਲ ਸਿੱਖਿਆ ਅਤੇ ਖੋਜ ਲਈ ਵੀ 1015 ਕਰੋੜ ਰੁਪਏ ਰੱਖੇ ਗਏ ਹਨ, ਜਿਸ ਨਾਲ ਯੋਗ ਡਾਕਟਰ, ਨਰਸਾਂ ਅਤੇ ਮੈਡੀਕਲ ਸਟਾਫ਼ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ।

ਡੱਬੀ
504 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ

ਸਿਹਤ ਮੰਤਰੀ ਨੇ ਦੱਸਿਆ ਕਿ 117 ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਦੇ ਸ਼ੁਰੂਆਤੀ ਟੀਚੇ ਦੇ ਵਿਰੁੱਧ, ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲਾਂ ਹੀ 504 ਆਮ ਆਦਮੀ ਕਲੀਨਿਕ ਸਥਾਪਤ ਕਰ ਦਿੱਤੇ ਹਨ, ਜਦੋਂ ਕਿ ਅਗਲੇ ਕੁਝ ਦਿਨਾਂ ਵਿੱਚ ਹੋਰ 142 ਕਲੀਨਿਕਾਂ ਦੇ ਚਾਲੂ ਹੋਣ ਦੀ ਆਸ ਹੈ। ਇਨ੍ਹਾਂ ਕਲੀਨਿਕਾਂ ਵਿੱਚ 80 ਦਵਾਈਆਂ ਅਤੇ 41 ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ 20 ਲੱਖ ਤੋਂ ਵੱਧ ਮਰੀਜ਼ ਇਨ੍ਹਾਂ ਕਲੀਨਿਕਾਂ ਵਿੱਚ ਓ।ਪੀ।ਡੀ। ਸਹੂਲਤ ਦਾ ਲਾਭ ਲੈ ਚੁੱਕੇ ਹਨ।

ਡੱਬੀ
ਕਪੂਰਥਲਾ ਤੇ ਹੁਸ਼ਿਆਰਪੁਰ ਵਿਖੇ ਬਣ ਰਹੇ ਹਨ ਮੈਡੀਕਲ ਕਾਲਜ
-ਪਟਿਆਲਾ ਰਾਜਿੰਦਰਾ ਹਸਪਤਾਲ ਲਈ ਰੱਖਿਆ 100 ਕਰੋੜ

ਜ਼ਿਕਰਯੋਗ ਹੈ ਕਿ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਐਮ।ਬੀ।ਬੀ।ਐਸ। ਦੀਆਂ 100100 ਸੀਟਾਂ ਵਾਲੇ ਦੋ ਨਵੇਂ ਮੈਡੀਕਲ ਕਾਲਜ ਕ੍ਰਮਵਾਰ 422 ਕਰੋੜ ਰੁਪਏ ਅਤੇ 412 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤੇ ਜਾ ਰਹੇ ਹਨ। ਜਦ ਕਿ ਕੈਂਸਰ ਦੇ ਮਰੀਜ਼ਾਂ ਲਈ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ 119 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ ਕੈਂਸਰ ਇੰਸਟੀਚਿਊਟ ਦੀ ਸਥਾਪਨਾ ਕੀਤੀ ਜਾ ਰਹੀ ਹੈ ਅਤੇ ਫਾਜ਼ਿਲਕਾ ਵਿਖੇ 46 ਕਰੋੜ ਰੁਪਏ ਦੀ ਲਾਗਤ ਨਾਲ ਕੈਂਸਰ ਕੇਅਰ ਸੈਂਟਰ ਜਲਦੀ ਸ਼ੁਰੂ ਹੋਣ ਦੀ ਆਸ ਹੈ। ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਰਾਜਿੰਦਰ ਹਸਪਤਾਲ ਪਟਿਆਲਾ ਵਿਖੇ 100 ਕਰੋੜ ਦੀ ਲਾਗਤ ਨਾਲ ਟਰੌਮਾ ਸੈਂਟਰ ਅਤੇ ਪਿੰਡ ਠੀਕਰੀਵਾਲ, ਜ਼ਿਲ੍ਹਾ ਬਰਨਾਲਾ ਵਿਖੇ ਨਵਾਂ ਨਰਸਿੰਗ ਕਾਲਜ ਵੀ ਬਜਟ ਵਿੱਚ ਤਜਵੀਜ਼ ਕੀਤਾ ਗਿਆ ਹੈ।

ਡੱਬੀ

– ਮੌਜੂਦਾ ਬਜਟ ਸੂਬੇ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਹੁਲਾਰਾ ਦੇਵੇਗਾ : ਡਾ. ਬਲਬੀਰ ਸਿੰਘ ਸਿਹਤ ਮੰਤਰੀ
– ਮੈਡੀਕਲ ਅਫ਼ਸਰ (ਜਨਰਲ) ਦੀਆਂ 470 ਅਸਾਮੀਆਂ ਭਰੀਆਂ ਜਾਣਗੀਆਂ : ਸਿਹਤ ਮੰਤਰੀ
ਪੰਜਾਬ ਦੇ ਮੈਡੀਕਲ ਸਿੱਖਿਆ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਆਖਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਸਾਡਾ ਮੰਨਣਾ ਹੈ ਕਿ ਸਿਰਫ ਸਿਹਤਮੰਦ ਤੇ ਰਿਸ਼ਟਪੁਸ਼ਟ ਆਬਾਦੀ ਨਾਲ ਹੀ ਪੰਜਾਬ ਨਿਰੰਤਰ ਵਿਕਾਸ ਦੇ ਰਾਹ ‘ਤੇ ਜਾ ਸਕਦਾ ਹੈ।

ਡਾ: ਬਲਬੀਰ ਸਿੰਘ ਨੇ ਸਟਾਫ਼ ਦੀ ਘਾਟ ਦੀ ਗੱਲ ਕਬੂਲਦਿਆਂ ਕਿਹਾ ਕਿ ਮੈਡੀਕਲ ਸੰਸਥਾਵਾਂ ਵਿੱਚ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਲਈ 880 ਸਟਾਫ਼ ਨਰਸਾਂ ਅਤੇ 81 ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੀਨੀਅਰ ਰੈਜ਼ੀਡੈਂਟਸ ਦੀ ਨਿਯੁਕਤੀ ਲਈ ਨਵੀਂ ਨੀਤੀ ਤਹਿਤ ਸਰਕਾਰੀ ਮੈਡੀਕਲ ਕਾਲਜਾਂ ਵਿੱਚ 300 ਮਾਹਿਰ ਡਾਕਟਰਾਂ ਦੀ ਨਿਯੁਕਤੀ ਕੀਤੀ ਗਈ ਹੈ।

ਇਸੇ ਤਰ੍ਹਾਂ, ਸਿਹਤ ਸੰਸਥਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ, ਵਿੱਤੀ ਸਾਲ 202223 ਵਿੱਚ ਵੱਖਵੱਖ ਸ਼੍ਰੇਣੀਆਂ ਅਧੀਨ 1,353 ਮੈਡੀਕਲ ਸਟਾਫ ਦੀ ਭਰਤੀ ਕੀਤੀ ਗਈ ਹੈ, ਜਿਸ ਵਿੱਚ 271 ਸਪੈਸ਼ਲਿਸਟ ਮੈਡੀਕਲ ਅਫਸਰ, ਤਿੰਨ ਫਾਰਮੇਸੀ ਅਫਸਰ, 53 ਸਟਾਫ ਨਰਸਾਂ, 520 ਮਲਟੀਪਰਪਜ਼ ਹੈਲਥ ਵਰਕਰ, 480 ਵਾਰਡ ਅਟੈਂਡੈਂਟ, ਆਦਿ ਸ਼ਾਮਲ ਹਨ।

ਉਨ੍ਹਾਂ ਕਿਹਾ, ”ਹਰ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ, ਦਵਾਈਆਂ ਅਤੇ ਟੈਸਟਿੰਗ ਸਹੂਲਤਾਂ ਸਮੇਤ ਮੁੱਢਲੀਆਂ ਸਿਹਤ ਸੁਵਿਧਾਵਾਂ ਨੂੰ ਯਕੀਨੀ ਬਣਾਉਣਾ ਮੇਰੀ ਮੁੱਖ ਤਰਜੀਹ ਹੈ।” ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਵਿੱਚ ਹਸਪਤਾਲਾਂ ਦੀਆਂ ਇਮਾਰਤਾਂ ਦ ਮੁਰੰਮਤ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਮੂਹ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਕਮਿਊਨਿਟੀ ਹੈਲਥ ਸੈਂਟਰਾਂ, ਸਬਡਵੀਜ਼ਨਲ ਹਸਪਤਾਲਾਂ ਅਤੇ ਜ਼ਿਲ੍ਹਾ ਹਸਪਤਾਲਾਂ ਨੂੰ ਇੱਕ ਵਿਸ਼ੇਸ਼ ਪ੍ਰੋਜੈਕਟ ਤਹਿਤ ਮਜ਼ਬੂਤ ਕਰਨ ਲਈ ਮੈਡੀਕਲ ਅਫ਼ਸਰਾਂ (ਸਪੈਸ਼ਲਿਸਟ) ਦੀਆਂ 363 ਖਾਲੀ ਅਸਾਮੀਆਂ ਅਤੇ ਮੈਡੀਕਲ ਅਫਸਰ (ਜਨਰਲ) ਦੀਆਂ 470 ਅਸਾਮੀਆਂਨੂੰ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾਵੇਗੀ।



Scroll to Top