Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 6:48 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ

ਦੁਆਰਾ: Punjab Bani ਪ੍ਰਕਾਸ਼ਿਤ :Thursday, 13 June, 2024, 07:04 PM

ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ

ਓਲੰਪਿਕਸ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮ਼ਗਾ ਜੇਤੂ ਨੂੰ ਮਿਲਣਗੇ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇੱਕ ਕਰੋੜ ਰੁਪਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਬਣੀ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗੇ

ਖੇਡ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਰਸਰੀਆਂ ਦੀ ਸਥਾਪਨਾ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਉਤੇ ਦਿੱਤਾ ਜ਼ੋਰ

ਚੰਡੀਗੜ੍ਹ, 13 ਜੂਨ : ਅਗਲੇ ਮਹੀਨੇ ਪੈਰਿਸ ਵਿਖੇ ਹੋਣ ਵਾਲੀਆਂ ਓਲੰਪਿਕ ਖੇਡਾਂ ਵਿੱਚ ਪੰਜਾਬੀ ਖਿਡਾਰੀ ਵੱਡੀ ਗਿਣਤੀ ਵਿੱਚ ਸੂਬੇ ਦੀ ਨੁਮਾਇੰਦਗੀ ਕਰਨਗੇ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗ ਗਏ ਹਨ ਅਤੇ ਨਵੀਂ ਨੀਤੀ ਤਹਿਤ ਓਲੰਪਿਕਸ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਤਿਆਰੀ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਜਾਣਗੇ। ਓਲੰਪਿਕਸ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮ਼ਗਾ ਜੇਤੂ ਪੰਜਾਬੀ ਖਿਡਾਰੀ ਨੂੰ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇੱਕ ਕਰੋੜ ਰੁਪਏ ਮਿਲਣਗੇ। ਇਹ ਗੱਲ ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕਹੀ।

ਮੀਤ ਹੇਅਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਖੇਡ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕਿਹਾ ਕਿ ਓਲੰਪਿਕਸ ਜਾਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਤਿਆਰੀ ਰਾਸ਼ੀ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਦੇ ਛੇ ਨਿਸ਼ਾਨੇਬਾਜ਼ਾਂ ਦੀ ਓਲੰਪਿਕਸ ਲਈ ਚੋਣ ਹੋ ਚੁੱਕੀ ਹੈ ਜਦੋਂ ਕਿ ਹਾਕੀ, ਨਿਸ਼ਾਨੇਬਾਜ਼ੀ ਅਤੇ ਅਥਲੈਟਿਕਸ ਵਿੱਚ ਹੋਰ ਵੀ ਵੱਡੀ ਗਿਣਤੀ ਵਿੱਚ ਪੰਜਾਬੀ ਖਿਡਾਰੀਆਂ ਦੀ ਚੋਣ ਕੀਤੀ ਜਾਣੀ ਰਹਿੰਦੀ ਹੈ ਕਿਉਂਕਿ ਹਾਲੇ ਤੱਕ ਸਾਰੀਆਂ ਕੌਮੀ ਟੀਮਾਂ ਦਾ ਐਲਾਨ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਏਸ਼ੀਅਨ ਗੇਮਜ਼ ਵਿੱਚ ਪੰਜਾਬੀ ਖਿਡਾਰੀਆਂ ਵੱਲੋਂ ਤਮਗ਼ੇ ਜਿੱਤਣ ਅਤੇ ਹਿੱਸਾ ਲੈਣ ਦੇ ਬਣਾਏ ਰਿਕਾਰਡ ਵਾਂਗ ਇਸ ਵਾਰ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਜਾਣ ਵਾਲੇ ਪੰਜਾਬੀ ਖਿਡਾਰੀਆਂ ਦਾ ਵੀ ਰਿਕਾਰਡ ਬਣੇਗਾ। ਉਨ੍ਹਾਂ ਕਿਹਾ ਕਿ ਪੰਜਾਬ ਮੁੜ ਖੇਡਾਂ ਵਿੱਚ ਦੇਸ਼ ਦਾ ਮੋਢੀ ਸੂਬਾ ਬਣੇਗਾ । ਮੀਤ ਹੇਅਰ ਨੇ ਕਿਹਾ ਕਿ ਸੂਬੇ ਵਿੱਚ ਖੇਡ ਨਰਸਰੀਆਂ ਦੀ ਸਥਾਪਨਾ ਦਾ ਕੰਮ ਚੱਲ ਰਿਹਾ ਸੀ ਜੋ ਕਿ ਚੋਣ ਜ਼ਾਬਤਾ ਲੱਗਣ ਕਰਕੇ ਆਰਜ਼ੀ ਤੌਰ ਉਤੇ ਰੁਕਿਆ ਹੋਇਆ ਸੀ। ਇਸੇ ਤਰ੍ਹਾਂ ਸੂਬੇ ਦੇ ਪਿੰਡਾਂ-ਸ਼ਹਿਰਾਂ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਖੇਡ ਢਾਂਚੇ ਦੇ ਨਿਰਮਾਣ ਦਾ ਕੰਮ ਵੀ ਪ੍ਰਗਤੀ ਅਧੀਨ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਖਿਆ ਕਿ ਇਸ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ । ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਸਰਵਜੀਤ ਸਿੰਘ, ਵਿਸ਼ੇਸ਼ ਸਕੱਤਰ ਆਨੰਦ ਕੁਮਾਰ, ਐਕਸੀਅਨ ਸੰਜੇ ਮਹਾਜਨ, ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਤੇ ਸਹਾਇਕ ਡਾਇਰੈਕਟਰ ਰਣਬੀਰ ਸਿੰਘ ਭੰਗੂ ਵੀ ਹਾਜ਼ਰ ਸਨ।



Scroll to Top