Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 12:19 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਅੰਡਰਗਰੈਜੂਏਟ ਕੋਰਸਾਂ ਲਈ ਚਾਹਵਾਨ ਵਿਦਿਆਰਥੀਆਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 40 ਫ਼ੀਸਦੀ ਵਾਧਾ: ਪ੍ਰੋ. ਏ. ਕੇ. ਤਿਵਾੜੀ

ਪੰਜਾਬੀ ਯੂਨੀਵਰਸਿਟੀ ਦੇ ਅੰਡਰਗਰੈਜੂਏਟ ਕੋਰਸਾਂ ਲਈ ਚਾਹਵਾਨ ਵਿਦਿਆਰਥੀਆਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 40 ਫ਼ੀਸਦੀ ਵਾਧਾ: ਪ੍ਰੋ. ਏ. ਕੇ. ਤਿਵਾੜੀ

ਪੰਜਾਬੀ ਯੂਨੀਵਰਸਿਟੀ ਦੇ ਅੰਡਰਗਰੈਜੂਏਟ ਕੋਰਸਾਂ ਲਈ ਚਾਹਵਾਨ ਵਿਦਿਆਰਥੀਆਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 40 ਫ਼ੀਸਦੀ ਵਾਧਾ: ਪ੍ਰੋ. ਏ. ਕੇ. ਤਿਵਾੜੀ

ਪਟਿਆਲਾ, 14 ਜੂਨ
ਪੰਜਾਬੀ ਯੂਨੀਵਰਸਿਟੀ ਦੇ ਅੰਡਰਗਰੈਜੂਏਟ ਕੋਰਸਾਂ ਲਈ ਚਾਹਵਾਨ ਵਿਦਿਆਰਥੀਆਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਤਕਰੀਬਨ 40 ਫ਼ੀਸਦੀ ਵਾਧਾ ਹੋਇਆ ਹੈ। ਡੀਨ ਅਕਾਦਮਿਕ ਮਾਮਲੇ ਅਤੇ ਕਾਰਜਕਾਰੀ ਰਜਿਸਟਰਾਰ ਡਾ. ਅਸ਼ੋਕ ਕੁਮਾਰ ਤਿਵਾੜੀ ਵੱਲੋਂ ਕੈਂਪਸ ਵਿੱਚ ਵੱਖ-ਵੱਖ ਥਾਵਾਂ ਉੱਤੇ ਚਲਦੀ ਕਾਊਂਸਲਿੰਗ ਦਾ ਮੁਆਇਨਾ ਕਰਨ ਉਪਰੰਤ ਇਹ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਨੂੰ ਪਿਛਲੇ ਸਾਲ ਦੇ ਮੁਕਾਬਲੇ ਪ੍ਰਾਪਤ ਹੋਈਆਂ ਦਾਖ਼ਲਾ ਅਰਜ਼ੀਆਂ ਦੀ ਗਿਣਤੀ ਵਿੱਚ ਲਗਭਗ 40 ਫ਼ੀਸਦੀ ਵਾਧਾ ਵੇਖਣ ਨੂੰ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਕੁਝ ਵਿਭਾਗਾਂ/ਕੇਂਦਰਾਂ ਵਿੱਚ ਬਿਨੈਕਾਰਾਂ ਦੀ ਗਿਣਤੀ ਲਗਭਗ ਦੁੱਗਣੀ ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੇ ਰੀਜਨਲ ਸੈਂਟਰ, ਮੋਹਾਲੀ ਵਿਖੇ ਕੰਪਿਊਟਰ ਸਾਇੰਸ ਵਿੱਚ ਬੀ.ਟੈਕ (ਸੀ.ਐੱਸ.ਈ) ਵਿੱਚ 50 ਅਤੇ ਪੰਜ ਸਾਲਾ ਯੂ.ਜੀ.-ਪੀ.ਜੀ. ਪ੍ਰੋਗਰਾਮ (ਆਨਰਜ਼ ਵਿਦ ਰਿਸਰਚ) ਲਈ ਵੀ ਕਾਫ਼ੀ ਦਾਖ਼ਲਾ ਅਰਜ਼ੀਆਂ ਪ੍ਰਾਪਤ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਪੰਜ ਸਾਲਾ ਏਕੀਕ੍ਰਿਤ ਕੋਰਸਾਂ ਨਾਲ਼ ਸੰਬੰਧਤ ਪ੍ਰਣਾਲੀ ਵਿੱਚ ਕੀਤੇ ਗਏ ਕੁੱਝ ਬਦਲਾਅ, ਜਿਵੇਂ ਕਿ ਦਾਖ਼ਲੇ ਦੇ ਸਮੇਂ ਮੇਜਰ ਵਿਸ਼ਿਆਂ ਦੀ ਵੰਡ ਵਰਗੇ ਮਹੱਤਵਪੂਰਨ ਕਦਮਾਂ ਨੇ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਦੇ ਮਨ ਵਿੱਚ ਇਨ੍ਹਾਂ ਕੋਰਸਾਂ ਸੰਬੰਧੀ ਅਨਿਸ਼ਚਿਤਤਾ ਨੂੰ ਦੂਰ ਕੀਤਾ ਹੈ ਅਤੇ ਸੰਤੁਸ਼ਟੀ ਦੀ ਭਾਵਨਾ ਪੈਦਾ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਹ ਸਕਾਰਾਤਮਕ ਤਬਦੀਲੀਆਂ ਪੰਜਾਬ ਸਰਕਾਰ ਦੇ ਸੁਹਿਰਦ ਸਹਿਯੋਗ ਅਤੇ ਵਾਈਸ-ਚਾਂਸਲਰ ਕੇ. ਕੇ. ਯਾਦਵ ਦੀ ਅਗਵਾਈ ਤੋਂ ਬਿਨਾਂ ਸੰਭਵ ਨਹੀਂ ਸਨ। ਉਨ੍ਹਾਂ ਕਿਹਾ ਕਿ ਸਰਕਾਰ ਤੋਂ ਪ੍ਰਾਪਤ ਹੋਈ ਵਿੱਤੀ ਸਹਾਇਤਾ ਨੇ ਯੂਨੀਵਰਸਿਟੀ ਵਿੱਚ ਸਥਿਰਤਾ ਦਾ ਮਾਹੌਲ ਬਣਾਇਆ ਹੈ ਅਤੇ ਯੂਨੀਵਰਸਿਟੀ ਦੇ ਕਰਮਚਾਰੀਆਂ ਦਾ ਮਨੋਬਲ ਵਧਾਇਆ ਹੈ।

Advertisement
Advertisement
Advertisement
Advertisement
Scroll to Top