Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 8:02 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਲਈ 11 ਲੱਖ ਬੂਟੇ ਲਗਾਏ ਜਾਣਗੇ

ਪਟਿਆਲਾ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਲਈ 11 ਲੱਖ ਬੂਟੇ ਲਗਾਏ ਜਾਣਗੇ

ਪਟਿਆਲਾ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਲਈ 11 ਲੱਖ ਬੂਟੇ ਲਗਾਏ ਜਾਣਗੇ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਬੂਟੇ ਲਗਾਉਣ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼
-ਜ਼ਿਲ੍ਹੇ ਦੀਆਂ 400 ਪੰਚਾਇਤਾਂ ‘ਚ ਇੱਕ ਕਨਾਲ ਜਮੀਨ ‘ਚ ਬੂਟੇ ਲਗਾਏ ਜਾਣਗੇ
-ਜ਼ਿਲ੍ਹੇ ਦਾ ਹਰੇਕ ਵਿਦਿਆਰਥੀ ਸ਼ੁੱਧ ਵਾਤਾਵਰਣ ਲਈ ਇੱਕ ਬੂਟਾ ਲਗਾਏ ਤੇ ਬੂਟੇ ਦੀ ਸਾਂਭ ਸੰਭਾਲ ਕਰੇ : ਡਿਪਟੀ ਕਮਿਸ਼ਨਰ
-ਕਿਹਾ, ਵਾਤਾਵਰਨ ਦੀ ਸੰਭਾਲ ਲਈ ਹਰ ਵਿਅਕਤੀ ਯੋਗਦਾਨ ਪਾਵੇ
ਪਟਿਆਲਾ, 14 ਜੂਨ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਸੁਥਰਾ ਵਾਤਾਵਰਣ ਸਿਰਜਣ ਲਈ ਲਗਾਤਾਰ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਹੁਣ ਜ਼ਿਲ੍ਹੇ ਅੰਦਰ ਬਰਸਾਤੀ ਸੀਜ਼ਨ ਦੌਰਾਨ 11 ਲੱਖ ਬੂਟੇ ਲਗਾਉਣ ਲਈ ਕੰਮ ਸ਼ੁਰੂ ਕੀਤਾ ਗਿਆ ਹੈ।
ਇਸ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਮੌਨਸੂਨ ਸੀਜ਼ਨ ਵਿੱਚ ਜ਼ਿਲ੍ਹੇ ਅੰਦਰ 11 ਲੱਖ ਬੂਟੇ ਲਗਾਉਣ ਦੀ ਮੁਹਿੰਮ ਪੂਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਲਈ ਸਕੂਲਾਂ, ਕਾਲਜਾਂ, ਅਨਾਜ ਮੰਡੀਆਂ, ਹਸਪਤਾਲਾਂ, ਪਿੰਡਾਂ ਦੀਆਂ ਫਿਰਨੀਆਂ ਤੇ ਛੱਪੜਾਂ ਦੇ ਆਲੇ ਦੁਆਲੇ ਸਮੇਤ ਜਨਤਕ ਸਥਾਨਾਂ ਦੀ ਚੋਣ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਸਮਾਜ ਸੇਵੀ ਜਥੇਬੰਦੀਆਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਵੀ ਨਾਲ ਜੋੜਿਆ ਜਾਵੇ।
ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੀਆਂ ਘੱਟੋ ਘੱਟ 400 ਪੰਚਾਇਤਾਂ ਵਿੱਚ 1 ਕਨਾਲ ਪ੍ਰਤੀ ਪੰਚਾਇਤ ਦੇ ਹਿਸਾਬ ਨਾਲ ਬੂਟੇ ਲਗਵਾਏ ਜਾਣਗੇ। ਜਦਕਿ ਸਿੱਖਿਆ ਵਿਭਾਗ ਵੱਲੋਂ ਹਰੇਕ ਵਿਦਿਆਰਥੀ ਨੂੰ ਇੱਕ ਬੂਟਾ ਲਗਾਉਣ ਦੇ ਉਸ ਦੀ ਸਾਂਭ ਸੰਭਾਲ ਕਰਨ ਲਈ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਮੀਆਂਵਾਕੀ ਤਕਨੀਕ ਨਾਲ ਛੋਟੇ ਜੰਗਲ ਸਥਾਪਤ ਕੀਤੇ ਜਾਣ ਜਿਸ ਨਾਲ ਘੱਟ ਰਕਬੇ ਵਿੱਚ ਜ਼ਿਆਦਾ ਬੂਟੇ ਲਗਾਏ ਜਾ ਸਕਦੇ ਹਨ।
ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਜ਼ਿਲ੍ਹੇ ‘ਚ 73 ਹਜ਼ਾਰ ਤੋਂ ਵੱਧ ਟਿਊਬਵੈੱਲਾਂ ‘ਤੇ ਤਿੰਨ ਤਿੰਨ ਬੂਟੇ ਲਗਾਉਣ ਦੀ ਮੁਹਿੰਮ ਚਲਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਬੂਟੇ ਲਗਾਉਣ ਲਈ 60 ਰੁਪਏ ਪ੍ਰਤੀ ਬੂਟਾ ਦੇ ਹਿਸਾਬ ਨਾਲ ਦਿੱਤੀ ਜਾਦੀ ਰਾਸ਼ੀ ਸਬੰਧੀ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਆਈ ਹਰਿਆਲੀ ਐਪ ਰਾਹੀਂ ਮੁਫ਼ਤ ਦਿੱਤੇ ਜਾਂਦੇ ਬੂਟਿਆਂ ਸਬੰਧੀ ਵੀ ਜਾਗਰੂਕ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਬੂਟੇ ਲਗਾਏ ਜਾ ਸਕਣ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੂਟੇ ਲਗਾਉਣ ਤੇ ਇਨ੍ਹਾਂ ਦੀ ਸਾਂਭ ਸੰਭਾਲ ਕਰਨ ਲਈ ਸਹਿਯੋਗ ਦਿੱਤਾ ਜਾਵੇ ਤਾਂ ਜੋ ਦੂਸ਼ਿਤ ਹੋਏ ਵਾਤਾਵਰਣ ਨੂੰ ਫੇਰ ਤੋਂ ਸਾਫ਼ ਸੁਥਰਾ ਬਣਾਇਆ ਜਾਵੇ।
ਮੀਟਿੰਗ ‘ਚ ਵਣਪਾਲ ਸਾਊਥ ਸਰਕਲ ਅਜੀਤ ਕੁਲਕਰਨੀ, ਏ.ਡੀ.ਸੀ ਮੈਡਮ ਕੰਚਨ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਮਨੀਸ਼ਾ ਰਾਣਾ, ਐਸ.ਪੀ. ਹਰਵੰਤ ਕੌਰ, ਵਣ ਮੰਡਲ ਅਫ਼ਸਰ ਰਾਕੇਸ਼ ਗੁਲਹਾਟੀ, ਐਚ.ਪੀ.ਐਸ. ਲਾਂਬਾ ਸਮੇਤ ਸਮੂਹ ਵਣ ਰੇਂਜ ਅਫ਼ਸਰ ਤੇ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top