ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਦੀ ਪਟੀਸ਼ਨ ਤੇ ਸੁਣਵਾਈ 19 ਨੂੰ
ਦੁਆਰਾ: Punjab Bani ਪ੍ਰਕਾਸ਼ਿਤ :Friday, 14 June, 2024, 04:43 PM

ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਦੀ ਪਟੀਸ਼ਨ ਤੇ ਸੁਣਵਾਈ 19 ਨੂੰ
ਨਵੀਂ ਦਿੱਲੀ, 14 ਜੂਨ
ਇਥੋਂ ਦੀ ਅਦਾਲਤ ਨੇ ਕਥਿਤ ਆਬਕਾਰੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ 19 ਜੂਨ ਲਈ ਤੈਅ ਕੀਤੀ ਹੈ। ਐਡੀਸ਼ਨਲ ਸੈਸ਼ਨ ਜੱਜ ਮੁਕੇਸ਼ ਕੁਮਾਰ ਨੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਮੰਗਣ ਤੋਂ ਬਾਅਦ ਸੁਣਵਾਈ ਮੁਲਤਵੀ ਕਰ ਦਿੱਤੀ।
