Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 12:17 pm

+91 90915 01313 , +91 90916 01313

punjabbanni@gmail.com
punjabbani@yahoo.com

21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮਨਾਉਣ ਲਈ ਬੈਠਕ

21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮਨਾਉਣ ਲਈ ਬੈਠਕ

21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮਨਾਉਣ ਲਈ ਬੈਠਕ
-ਤਣਾਉ ਰਹਿਤ ਦਿਮਾਗ ਤੇ ਤੰਦਰੁਸਤ ਸਰੀਰ ਲਈ ਯੋਗਾ ਅਹਿਮ : ਏ.ਡੀ.ਸੀ.
-ਕਿਹਾ, ਪੋਲੋ ਗਰਾਊਂਡ ਵਿਖੇ 21 ਜੂਨ ਨੂੰ ਮਨਾਏ ਜਾਣ ਵਾਲੇ ਕੌਮਾਂਤਰੀ ਯੋਗ ਦਿਵਸ ‘ਚ ਪਟਿਆਲਾ ਵਾਸੀ ਵੱਧ ਤੋਂ ਵੱਧ ਕਰਨ ਸ਼ਮੂਲੀਅਤ

ਪਟਿਆਲਾ, 14 ਜੂਨ:
21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਕਰਨ ਸਬੰਧੀਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਅਹਿਮ ਬੈਠਕ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਮਨਜੀਤ ਕੌਰ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਮੈਡਮ ਕੰਚਨ ਨੇ ਕਿਹਾ ਕਿ ਤਣਾਉ ਰਹਿਤ ਦਿਮਾਗ ਅਤੇ ਤੰਦਰੁਸਤ ਮਨੁੱਖੀ ਸਰੀਰ ਲਈ ਯੋਗਾ ਅਹਿਮ ਭੂਮਿਕਾ ਨਿਭਾਉਂਦਾ ਹੈ, ਇਸ ਲਈ ਜਿਥੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ‘ਸੀ.ਐਮ ਦੀ ਯੋਗਸ਼ਾਲਾ’ ਪਟਿਆਲਾ ਸ਼ਹਿਰ ਦੇ ਵੱਖ ਵੱਖ ਪਾਰਕਾਂ ‘ਚ ਚਲਾਈ ਜਾ ਰਹੀ ਹੈ, ਉਥੇ ਹੀ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾ ਕੇ ਸਿਹਤਮੰਦ ਨਾਗਰਿਕ ਦਾ ਸੁਨੇਹਾ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਪਟਿਆਲਾ ਵਿਖੇ 21 ਜੂਨ ਨੂੰ ਸਵੇਰੇ 6 ਵਜੇ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਪੋਲੋ ਗਰਾਊਂਡ ਵਿਖੇ ਮਨਾਏ ਜਾਣ ਵਾਲੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਲਈ ਤਿਆਰੀਆਂ ਸਬੰਧੀਂ ਇਸ ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ, ਆਯੂਸ਼, ਖੇਡ, ਸਿੱਖਿਆ, ਰੈਡ ਕਰਾਸ ਆਦਿ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਆਮ ਲੋਕਾਂ ਨੂੰ ਇਸ ਯੋਗ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ।
ਇਸ ਮੀਟਿੰਗ ‘ਚ ਯੋਗ ਦਿਵਸ ਦੀਆਂ ਤਿਆਰੀਆਂ ‘ਤੇ ਚਰਚਾ ਕੀਤੀ ਗਈ ਅਤੇ ਪ੍ਰਬੰਧ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਿੰਮੇਵਾਰੀਆਂ ਵੀ ਸੌਂਪੀਆਂ ਗਈਆਂ। ਮੈਡਮ ਕੰਚਨ ਨੇ ਪਟਿਆਲਾ ਵਾਸੀਆਂ ਨੂੰ ਇਸ ਯੋਗ ਦਿਵਸ ‘ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਇਸ ਮੌਜੂਦਾ ਤੇਜ ਰਫ਼ਤਾਰ ਜਿੰਦਗੀ ‘ਚ ਤਣਾਓ ਗ੍ਰਸਤ ਦਿਮਾਗ ਤੇ ਸਰੀਰ ਨੂੰ ਦਵਾਈਆਂ ਤੋਂ ਬਗੈਰ ਤੰਦਰੁਸਤ ਰੱਖਣ ਲਈ ਯੋਗਾ ਅਪਣਾਉਣਾ ਚਾਹੀਦਾ ਹੈ, ਕਿਉਂਕਿ ਤੰਦਰੁਸਤ ਸਰੀਰ ‘ਚ ਹੀ ਤੰਦਰੁਸਤ ਮਨ ਵਾਸ ਕਰਦਾ ਹੈ।
ਮੀਟਿੰਗ ‘ਚ ਡੀ.ਐਸ.ਪੀ. ਸੁਖਦੇਵ ਸਿੰਘ, ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਡਾ. ਰਜਨੇਸ਼, ਡਾ. ਮੋਹਨ ਲਾਲ, ਡਾ ਯੋਗੇਸ਼ ਭਾਟੀਆ, ਸਚਿਨ ਵਰਮਾ, ਡੀ.ਡੀ.ਐਫ ਨਿਧੀ ਮਲਹੋਤਰਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Advertisement
Advertisement
Advertisement
Advertisement
Scroll to Top