Breaking News ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ. ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ. ਸੀ. ਵਜ਼ੀਫ਼ੇ ਦੀ ਨਿਰਵਿਘਨ ਵੰਡ ਨਾਲ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ : ਮੁੱਖ ਮੰਤਰੀ ਮਾਨਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾਕਰਜਾ ਸਕੀਮ ਦੇ ਲਾਭਪਾਤਰੀਆਂ ਨੇ ਵੱਖੋ-ਵੱਖ ਕਾਰੋਬਾਰ ਤੋਰ ਕੇ ਬੇਰੁਜ਼ਗਾਰੀ ਤੋਂ ਪਾਈ ਰਾਹਤਵਿਰੁੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਅੱਜ ਹੋਣਗੇ ਪੁਲਸ ਕੋਲ ਪੇਸ਼ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਗਰ ਨਿਗਮ ਕਮਿਸ਼ਨਰ ਨੂੰ ਨਾਲ ਲੈਕੇ ਕਲੋਨੀਆਂ ਦਾ ਦੌਰਾ

ਦੁਆਰਾ: Punjab Bani ਪ੍ਰਕਾਸ਼ਿਤ :Saturday, 15 June, 2024, 06:14 PM

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਗਰ ਨਿਗਮ ਕਮਿਸ਼ਨਰ ਨੂੰ ਨਾਲ ਲੈਕੇ ਕਲੋਨੀਆਂ ਦਾ ਦੌਰਾ
-ਕਿਹਾ, ਮਾਨਸੂਨ ਤੋਂ ਪਹਿਲਾਂ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਹੋਣਗੇ ਮੁਕੰਮਲ
-ਚੋਣ ਜਾਬਤੇ ਕਰਕੇ ਰੁਕੇ ਕੰਮਾਂ ‘ਚ ਲਿਆਂਦੀ ਜਾਵੇਗੀ ਤੇਜੀ-ਡਾ. ਬਲਬੀਰ ਸਿੰਘ
ਪਟਿਆਲਾ, 15 ਜੂਨ () : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੂੰ ਨਾਲ ਲੈਕੇ ਪਟਿਆਲਾ ਦਿਹਾਤੀ ਹਲਕੇ ਦੇ ਦਰਜਨ ਦੇ ਕਰੀਬ ਮੁਹੱਲਿਆਂ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਆਪਣੀ ਟੀਮਾ ਨਾਲ ਵੱਖ-ਵੱਖ ਕਲੋਨੀਆਂ ਵਿੱਚ ਦੌਰਾ ਕਰਦਿਆਂ ਇੱਥੇ ਸੜਕਾਂ ਤੇ ਡਰੇਨੇਜ਼ ਸਿਸਟਮ ਦਾ ਜਾਇਜ਼ਾ ਲੈਕੇ ਲੋਕਾਂ ਨਾਲ ਗੱਲਬਾਤ ਵੀ ਕੀਤੀ ਤੇ ਕਿਹਾ ਕਿ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ।
ਸਿਹਤ ਮੰਤਰੀ ਨੇ ਫ਼ੁਲਕੀਆਂ ਇਨਕਲੇਵ, ਅਨੰਦ ਨਗਰ ਏ ਤੇ ਬੀ, ਰਣਜੀਤ ਨਗਰ, ਫਰੈਂਡਸ ਇਨਕਲੇਵ, ਕੋਹਿਨੂਰ ਇਨਕਲੇਵ, ਗੋਬਿੰਦ ਬਾਗ, ਹੀਰਾ ਨਗਰ, ਪੁਰਾਣਾ ਬਿਸ਼ਨ ਨਗਰ, ਨਿਊ ਬਿਸ਼ਨ ਨਗਰ, ਦੀਨ ਦਿਆਲ ਉਪਾਧਿਆ ਨਗਰ ਤੇ ਹੋਰ ਕਲੋਨੀਆਂ ਵਿਖੇ ਸਥਾਨਕ ਵਸਨੀਕਾਂ ਨਾਲ ਮੁਲਾਕਾਤ ਕਰਕੇ ਚੱਲ ਰਹੇ ਕੰਮਾਂ ਦੀ ਫੀਡਬੈਕ ਵੀ ਹਾਸਲ ਕੀਤੀ। ਉਨ੍ਹਾਂ ਨੇ ਕਿਹਾ ਕਿ ਲੰਘੇ ਵਰ੍ਹੇ ਹੜ੍ਹਾਂ ਕਰਕੇ ਹੋਏ ਨੁਕਸਾਨ ਦੇ ਮੱਦੇਨਜ਼ਰ ਇਨ੍ਹਾਂ ਕਲੋਨੀਆਂ ਨੂੰ ਹੜ੍ਹਾਂ ਵਰਗੀ ਸਥਿਤੀ ਤੋਂ ਬਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਿਛਲੀ ਵਾਰ ਬਰਸਾਤ ਤੇ ਹੜ੍ਹਾਂ ਦੌਰਾਨ ਪਛਾਣ ਕੀਤੀਆਂ ਥਾਵਾਂ ਵਿੱਚੋਂ ਪਾਣੀ ਦੀ ਨਿਕਾਸੀ ਤੇ ਹੜ੍ਹਾਂ ਤੋਂ ਬਚਾਅ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਚੋਣਾਂ ਕਰਕੇ ਰੁਕੇ ਸਾਰੇ ਕੰਮ ਤੇਜੀ ਨਾਲ ਮੁਕੰਮਲ ਕੀਤੇ ਜਾਣਗੇ।
ਸਿਹਤ ਮੰਤਰੀ ਦੇ ਇਸ ਦੌਰੇ ਦੌਰਾਨ ਕਰਨਲ ਜੇ.ਵੀ., ਨਗਰ ਨਿਗਮ ਦੇ ਐਕਸੀਐਨ ਗੁਰਜੀਤ ਸਿੰਘ ਵਾਲੀਆ, ਸਥਾਨਕ ਆਗੂ ਚਰਨਜੀਤ ਸਿੰਘ ਐਸ.ਕੇ., ਦਵਿੰਦਰ ਕੌਰ, ਮਨਜੀਤ ਸਿੰਘ ਵਿਰਦੀ, ਮੋਹਿਤ ਕੁਮਾਰ, ਸੰਤੋਖ ਸਿੰਘ ਸ਼ੋਕੀ, ਜਤਿੰਦਰ ਕੌਰ ਐਸ.ਕੇ, ਕਮਲਜੀਤ ਸਿੰਘ, ਇਨਾਇਤ ਅਲੀ ਤੇ ਹੋਰ ਮੌਜੂਦ ਸਨ ।