Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 7:07 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆ 22 ਜੁਲਾਈ ਤੋਂ

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆ 22 ਜੁਲਾਈ ਤੋਂ

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆ 22 ਜੁਲਾਈ ਤੋਂ

ਚੰਡੀਗੜ੍ਹ, 14 ਜੂਨ:

ਪੰਜਾਬ ਸਰਕਾਰ ਨੇ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਦੀਆਂ ਇਹ ਵਿਭਾਗੀ ਪ੍ਰੀਖਿਆਵਾਂ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ, ਸੈਕਟਰ-26 ,ਚੰਡੀਗੜ੍ਹ ਵਿਖੇ 22 ਤੋਂ 26 ਜੁਲਾਈ, 2024 ਤੱਕ ਕਰਵਾਈਆਂ ਜਾਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸੋਨਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਹਾਇਕ ਕਮਿਸ਼ਨਰ/ ਵਧੀਕ ਸਹਾਇਕ ਕਮਿਸ਼ਨਰ, ਆਈ.ਪੀ.ਐਸ ਅਫ਼ਸਰ, ਤਹਿਸੀਲਦਾਰ/ਮਾਲ ਵਿਭਾਗ ਦੇ ਅਧਿਕਾਰੀਆਂ, ਜੰਗਲਾਤ ਵਿਭਾਗ ਦੇ ਅਧਿਕਾਰੀਆਂ, ਖੇਤੀਬਾੜੀ/ਭੌਂ ਸੰਭਾਲ/ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ,ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ, ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ, ਜੇਲ ਅਤੇ ਡੇਅਰੀ ਵਿਭਾਗ ਦੇ ਅਧਿਕਾਰੀਆਂ, ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਅਤੇ ਐਲ.ਸੀ.ਐਸ, ਕਿਰਤ ਵਿਭਾਗ ਅਤੇ ਰੋਜ਼ਗਾਰ ਵਿਭਾਗ ਦੇ ਅਧਿਕਾਰੀਆਂ ਅਤੇ ਕਰ ਤੇ ਆਬਕਾਰੀ ਵਿਭਾਗ ਨਾਲ ਸਬੰਧਤ ਅਧਿਕਾਰੀਆਂ ਦੀਆਂ ਆਸਾਮੀਆਂ ਲਈ ਪ੍ਰੀਖਿਆਵਾਂ ਕਰਵਾਈਆਂ ਜਾਣਗੀਆਂ ।

ਬੁਲਾਰੇ ਨੇ ਅੱਗੇ ਦੱਸਿਆ ਕਿ ਪ੍ਰੀਖਿਆ ਦੇਣ ਦੇ ਇੱਛੁਕ ਅਧਿਕਾਰੀ ਆਪਣੇ ਵਿਭਾਗਾਂ ਰਾਹੀਂ 28 ਜੂਨ, 2024 ਤੱਕ ਸਕੱਤਰ, ਪ੍ਰਸੋਨਲ ਵਿਭਾਗ ਅਤੇ ਸਕੱਤਰ, ਵਿਭਾਗੀ ਪ੍ਰੀਖਿਆ ਕਮੇਟੀ (ਪੀ.ਸੀ.ਐੱਸ. ਸ਼ਾਖਾ), ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਨੂੰ ਆਪਣੀਆਂ ਅਰਜ਼ੀਆਂ ਭੇਜ ਸਕਦੇ ਹਨ।

ਬੁਲਾਰੇ ਨੇ ਕਿਹਾ ਕਿ ਸਿੱਧੀ ਭੇਜੀ ਗਈ ਅਰਜ਼ੀ ’ਤੇ ਕਿਸੇ ਵੀ ਸੂਰਤ ਵਿੱਚ ਵਿਚਾਰ ਨਹੀਂ ਕੀਤਾ ਜਾਵੇਗਾ। ਅਧੂਰੀਆਂ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਜਾਵੇਗਾ ਅਤੇ ਕੋਈ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ ਅਤੇ ਇਸ ਲਈ ਸਬੰਧਤ ਬਿਨੈਕਾਰ ਖ਼ੁਦ ਜ਼ਿੰਮੇਵਾਰ ਹੋਵੇਗਾ।

ਉਨ੍ਹਾਂ ਕਿਹਾ ਕਿ ਜਿਸ ਉਮੀਦਵਾਰ ਨੂੰ 12 ਜੁਲਾਈ, 2024 ਤੱਕ ਰੋਲ ਨੰਬਰ ਪ੍ਰਾਪਤ ਨਹੀਂ ਹੁੰਦਾ, ਉਹ ਪੀ.ਸੀ.ਐਸ. ਸ਼ਾਖਾ ਨਾਲ ਈਮੇਲ supdt.pcs@punjab.gov.in ਜਾਂ ਟੈਲੀਫੋਨ ਨੰਬਰ 0172-2740553 (ਪੀ.ਬੀ.ਐਕਸ-4648) ’ਤੇ ਸੰਪਰਕ ਕਰ ਸਕਦਾ ਹੈ।

Advertisement
Advertisement
Advertisement
Advertisement
Scroll to Top