ਪੈਟਰੋਲੀਅਮ ਪਦਾਰਥਾਂ ਦੀ ਕੀਮਤ ਵਿਚ ਵਾਧੇ ਨਾਲ ਪਈ ਜਨਤਾ ਤੇ ਮਹਿੰਗਾਈ ਦੀ ਮਾਰ
ਦੁਆਰਾ: Punjab Bani ਪ੍ਰਕਾਸ਼ਿਤ :Saturday, 15 June, 2024, 06:45 PM

ਪੈਟਰੋਲੀਅਮ ਪਦਾਰਥਾਂ ਦੀ ਕੀਮਤ ਵਿਚ ਵਾਧੇ ਨਾਲ ਪਈ ਜਨਤਾ ਤੇ ਮਹਿੰਗਾਈ ਦੀ ਮਾਰ
ਕਰਨਾਟਕ : ਆਮ ਜਨਤਾ `ਤੇ ਮਹਿੰਗਾਈ ਦੀ ਮਾਰ, ਇਸ ਸੂਬੇ `ਚ ਤਿੰਨ ਰੁਪਏ ਮਹਿੰਗਾ ਹੋਇਆ ਪੈਟਰੋਲ-ਡੀਜ਼ਲ ਕਰਨਾਟਕ ਦੀ ਕਾਂਗਰਸ ਸਰਕਾਰ ਨੇ ਮਹਿੰਗਾਈ ਨਾਲ ਜਨਤਾ ਨੂੰ ਕਰਾਰਾ ਝਟਕਾ ਦਿੱਤਾ ਹੈ। ਸੂਬਾ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਮੁਤਾਬਕ ਕਰਨਾਟਕ `ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ `ਚ ਕ੍ਰਮਵਾਰ 3 ਰੁਪਏ ਅਤੇ 3.05 ਰੁਪਏ ਦਾ ਵਾਧਾ ਹੋਇਆ ਹੈ।
