ਨਾਲੰਦਾ ਯੂਨੀਵਰਸਿਟੀ ਦੇ ਨਵੇਂ ਕੈਂਪਸ ਦਾ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਉਦਘਾਟਨ

ਦੁਆਰਾ: Punjab Bani ਪ੍ਰਕਾਸ਼ਿਤ :Wednesday, 19 June, 2024, 04:06 PM

ਨਾਲੰਦਾ ਯੂਨੀਵਰਸਿਟੀ ਦੇ ਨਵੇਂ ਕੈਂਪਸ ਦਾ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਉਦਘਾਟਨ
ਦਿਲੀ 19 ਜੂਨ
ਬਿਹਾਰ ਦੇ ਰਾਜਗੀਰ ਵਿੱਚ ਨਾਲੰਦਾ ਯੂਨੀਵਰਸਿਟੀ ਦੇ ਨਵੇਂ ਕੈਂਪਸ ਦਾ ਉਦਘਾਟਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ। ਯੂਨੀਵਰਸਿਟੀ ਦਾ ਨਵਾਂ ਕੈਂਪਸ ਵਿਸ਼ਵ ਵਿਰਾਸਤ ਸਥਾਨ ਪ੍ਰਾਚੀਨ ਨਾਲੰਦਾ ਮਹਾਵਿਹਾਰ ਦੇ ਨੇੜੇ ਹੈ। ਯੂਨੀਵਰਸਿਟੀ ਦੇ ਨਵੇਂ ਕੈਂਪਸ ਦਾ ਉਦਘਾਟਨ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਇਸ ਮੌਕੇ ਸਮਾਗਮ ਨੂੰ ਸੰਬੋਧਨ ਕੀਤਾ। ਨਾਲੰਦਾ ਯੂਨੀਵਰਸਿਟੀ ਦੇ ਨਵੇਂ ਕੈਂਪਸ ਦੇ ਉਦਘਾਟਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਰਾਜਗੀਰ ਵਿੱਚ ਯੂਨੈਸਕੋ ਦੀ ਵਿਸ਼ਵ ਵਿਰਾਸਤ ਸਥਾਨ ਨਾਲੰਦਾ ਮਹਾਵਿਹਾਰ ਦਾ ਦੌਰਾ ਕੀਤਾ। ਨਾਲੰਦਾ ਯੂਨੀਵਰਸਿਟੀ ਦੀ ਸਥਾਪਨਾ ਪੰਜਵੀਂ ਸਦੀ ਵਿੱਚ ਕੀਤੀ ਗਈ ਸੀ ਅਤੇ ਦੁਨੀਆ ਭਰ ਦੇ ਵਿਦਿਆਰਥੀ ਇਥੇ ਆਉਂਦੇ ਸਨ। ਮਾਹਿਰਾਂ ਅਨੁਸਾਰ ਇਹ ਪ੍ਰਾਚੀਨ ਯੂਨੀਵਰਸਿਟੀ 12ਵੀਂ ਸਦੀ ਵਿੱਚ ਹਮਲਾਵਰਾਂ ਵੱਲੋਂ ਤਬਾਹ ਹੋਣ ਤੋਂ ਪਹਿਲਾਂ 800 ਸਾਲ ਤੱਕ ਵਧਦੀ-ਫੁੱਲਦੀ ਰਹੀ ਸੀ।