3 ਜੁਲਾਈ ਤੱਕ ਵਧਾਈ ਕੇਜਰੀਵਾਲ ਦੀ ਨਿਆਇਕ ਹਿਰਾਸਤ
ਦੁਆਰਾ: Punjab Bani ਪ੍ਰਕਾਸ਼ਿਤ :Wednesday, 19 June, 2024, 04:19 PM

3 ਜੁਲਾਈ ਤੱਕ ਵਧਾਈ ਕੇਜਰੀਵਾਲ ਦੀ ਨਿਆਇਕ ਹਿਰਾਸਤ
ਨਵੀਂ ਦਿੱਲੀ : ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿਆਂਇਕ ਕਾਰਜਕਾਲ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਕੀਤਾ ਗਿਆ। ਰਾਊਜ਼ ਐਵੇਨਿਊ ਕੋਰਟ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਹੈ। ਐਕਸਾਈਜ਼ ਮਾਮਲੇ ‘ਚ ਈਡੀ ਨੇ 2 ਘੰਟੇ ਦੀ ਪੁੱਛਗਿੱਛ ਤੋਂ ਬਾਅਦ 21 ਮਾਰਚ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਉਹ ਤਿਹਾੜ ਜੇਲ੍ਹ ਵਿੱਚ ਬੰਦ ਹੈ।
