ਸਿਵਲ ਸਰਜਨ ਡਾ. ਸੰਜੇ ਗੋਇਲ ਵੱਲੋਂ ਲੋਕਾਂ ਨੂੰ ਪੀਣ ਵਾਲੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਕੀਤਾ ਸੁਚੇਤ
ਸਿਵਲ ਸਰਜਨ ਡਾ. ਸੰਜੇ ਗੋਇਲ ਵੱਲੋਂ ਲੋਕਾਂ ਨੂੰ ਪੀਣ ਵਾਲੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਕੀਤਾ ਸੁਚੇਤ
ਸਿਹਤ ਟੀਮ ਵੱਲੋਂ ਬਿਸ਼ਨ ਨਗਰ ਪਟਿਆਲਾ ਵਿੱਚ ਡਾਇਰੀਆ ਰੋਕਥਾਮ ਸਬੰਧੀ ਕੀਤੀ ਕਾਰਵਾਈ
ਪਟਿਆਲਾ 19 ਜੂਨ : ਸਿਵਲ ਸਰਜਨ ਡਾ. ਸੰਜੇ ਗੋਇਲ ਦੇ ਧਿਆਨ ਵਿੱਚ ਯੂ ਪੀ ਐਚ ਸੀ ਬਿਸ਼ਨ ਨਗਰ ਪਟਿਆਲਾ ਦੇ ਮੈਡੀਕਲ ਅਫਸਰ ਡਾ. ਭਵਨੀਤ ਕੌਰ ਵੱਲੋਂ ਲਿਆਦਾਂ ਗਿਆ ਕਿ ਉਹਨਾਂ ਅਧੀਨ ਆਉੱਦੇ ਏਰੀਏ ਸੁੰਦਰ ਨਗਰ, ਨਿਊ ਬਿਸ਼ਨ ਨਗਰ, ਦੀਨ ਦਿਆਲ ਉਪਾਧਿਆ ਨਗਰ ਅਤੇ ਪੁਰਾਣਾਂ ਬਿਸ਼ਨ ਨਗਰ ਦੇ ਇਲਾਕੇ ਵਿੱਚੋਂ ਵੱਖ-ਵੱਖ ਥਾਵਾਂ ਤੋਂ ਡਾਇਰੀਏ ਨਾਲ ਸਬੰਧਿਤ ਕੁਝ ਕੇਸ ਸਾਹਮਣੇ ਆ ਰਹੇ ਹਨ। ਜਿਸ ਤੇ ਸਿਵਲ ਸਰਜਨ ਡਾ. ਸੰਜੇ ਗੋਇਲ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਜਿਲ੍ਹਾ ਐਪੀਡੋਮੋਲੋਜਿਸਟ ਆਈ.ਡੀ.ਐਸ.ਪੀ. ਡਾ. ਦਿਵਜੋਤ ਸਿੰਘ ਦੀ ਅਗਵਾਈ ਵਿੱਚ ਐਸ ਆਈ ਅਨਿਲ ਗੁਰੂ ਤੇ ਪਰਮਜੀਤ ਸਿੰਘ ਦੀ ਗਠਨ ਕੀਤਾ ਟੀਮ ਵੱਲੋਂ ਪ੍ਰਭਾਵਤ ਖੇਤਰ ਦੌਰਾ ਕੀਤਾ ਗਿਆ।ਜਿਸ ਦੌਰਾਨ ਟੀਮ ਵੱਲੋਂ ਯੂ ਪੀ ਐਚ ਸੀ ਬਿਸ਼ਨ ਨਗਰ ਦੇ ਸਟਾਫ ਨਾਲ ਮਿਲ ਕੇ ਸਰਵੇ ਕੀਤਾ ਗਿਆ, ਕਲੋਰੀਨ ਦੀਆਂ ਗੋਲੀਆਂ ਵੰਡੀਆਂ ਗਈਆਂ ਅਤੇ ਪੀਣ ਵਾਲੇ ਪਾਣੀ ਦੇ ਸੈਂਪਲ ਲਏ ਗਏ। ਡਾ. ਸੰਜੇ ਗੋਇਲ ਨੇ ਪ੍ਰਭਾਵਿਤ ਖੇਤਰ ਵਿੱਚ ਡਾਇਰੀਏ ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬੰਧਿਤ ਏਰੀਏ ਵਿੱਚੋਂ ਇੱਕਾ ਦੁੱਕਾ ਕੇਸ ਸਾਹਮਣੇ ਆਏ ਹਨ , ਜਿਹਨਾਂ ਨੂੰ ਇਲਾਜ ਸਬੰਧੀ ਲੋੜੀਂਦੀਆਂ ਦਵਾਈਆਂ ਦੇ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਘਰ-ਘਰ ਸਰਵੇ ਦੌਰਾਨ ਬਿਮਾਰੀ ਤੋਂ ਬਚਾਅ ਲਈ ਸਾਫ ਸਫਾਈ ਦਾ ਖਾਸ ਧਿਆਨ ਰੱਖਣ, ਹੱਥਾਂ ਨੁੰ ਵਾਰ ਵਾਰ ਧੋਣ, ਪਾਣੀ ਉਬਾਲ ਕੇ ਠੰਡਾ ਕਰਕੇ ਪੀਣ, ਖਾਣ ਪੀਣ ਵਾਲੀਆਂ ਚੀਜਾਂ ਨੂੰ ਢੱਕ ਕੇ ਰੱਖਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ, ਲੋੜਵੰਦ ਲੋਕਾਂ ਨੂੰ ਓ. ਆਰ. ਐਸ. ਦੇ ਪੈਕਟਾਂ ਦੀ ਵੰਡ ਅਤੇ ਪਾਣੀ ਨੂੰ ਸ਼ੁਧ ਕਰਕੇ ਪੀਣ ਲਈ ਕਲੋਰੀਨ ਦੀਆਂ ਗੋਲੀਆਂ ਦੀ ਵੰਡ ਕੀਤੀ ਗਈ। ਲੋਕਾਂ ਨੂੰ ਟੱਟੀਆਂ, ਉਲਟੀਆਂ ਦੀ ਸ਼ਿਕਾਇਤ ਹੋਣ ਤੇ ਤੁਰੰਤ ਸਿਹਤ ਸੰਸਥਾ ਨਾਲ ਸੰਪਰਕ ਕਰਨ ਲਈ ਕਿਹਾ ਜਾ ਰਿਹਾ ਹੈ । ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਗੋਇਲ ਵੱਲੋਂ ਪਟਿਆਲਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਚੱਲ ਰਹੇ ਗਰਮੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਦੂਸ਼ਿਤ ਭੋਜਨ ਅਤੇ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਰੱਖਿਆ ਜਾਵੇੇ।ਇਸ ਲਈ ਗਲੇ ਸੜੇ , ਜ਼ਿਆਦਾ ਪੱਕੇ ਹੋਏ ਅਤੇ ਕੱਟੇ ਹੋਏ ਫਲ ਨਾ ਖਾਓ, ਅਣਢੱਕੀਆਂ ਚੀਜਾਂ ਨਾ ਖਾਓ, ਖਾਣਾ ਖਾਣ ਤੋਂ ਪਹਿਲਾਂ, ਪਖਾਨਾਂ ਜਾਣ ਤੋਂ ਬਾਅਦ ਸਾਬਣ ਨਾਲ ਹੱਥ ਧੋਵੋ।ਜੇਕਰ ਪਾਣੀ ਗੰਧਲਾ ਆਉਂਦਾ ਹੋਵੇ ਤਾਂ ਉਸ ਦੀ ਸ਼ਿਕਾਇਤ ਤੁਰੰਤ ਸਬੰਧਿਤ ਵਿਭਾਗ ਨੂੰ ਕੀਤੀ ਜਾਵੇ ਤਾਂ ਕਿ ਦੂਸ਼ਿਤ ਪੀਣ ਵਾਲੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ।