ਪੰਜਾਬ 'ਚ 10 ਜੁਲਾਈ ਨੂੰ ਹੋਣ ਵਾਲੇ ਸਾਰੇ ਪੇਪਰ ਮੁਲਤਵੀ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਸ ਕਾਰਨ ਲਿਆ ਫ਼ੈਸਲਾ
ਦੁਆਰਾ: Punjab Bani ਪ੍ਰਕਾਸ਼ਿਤ :Wednesday, 19 June, 2024, 08:01 PM

ਪੰਜਾਬ ‘ਚ 10 ਜੁਲਾਈ ਨੂੰ ਹੋਣ ਵਾਲੇ ਸਾਰੇ ਪੇਪਰ ਮੁਲਤਵੀ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਸ ਕਾਰਨ ਲਿਆ ਫ਼ੈਸਲਾ
ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ 10 ਜੁਲਾਈ 2024 ਨੂੰ ਹੋਣ ਵਾਲੀ ਪੰਜਵੀਂ, ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਵੇਰਵਿਆਂ ਅਨੁਸਾਰ ਜਲੰਧਰ ਵਿਖੇ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ ਜਿਸ ਕਰ ਕੇ ਅਧਿਕਾਰੀਆਂ ਨੇ ਪਹਿਲਾਂ ਜਾਰੀ ਡੇਟਸ਼ੀਟ ਤਬਦੀਲ ਕਰ ਦਿੱਤੀ ਹੈ।
