Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 7:13 am

+91 90915 01313 , +91 90916 01313

punjabbanni@gmail.com
punjabbani@yahoo.com

ਜਥੇਦਾਰ ਅਕਾਲੀ ਕੌਰ ਸਿੰਘ ਲਾਇਬ੍ਰੇਰੀ ਲਈ ਪ੍ਰੋ. ਬਡੂੰਗਰ ਨੇ ਪੁਸਤਕਾਂ ਕੀਤੀਆਂ ਭੇਂਟ

ਜਥੇਦਾਰ ਅਕਾਲੀ ਕੌਰ ਸਿੰਘ ਲਾਇਬ੍ਰੇਰੀ ਲਈ ਪ੍ਰੋ. ਬਡੂੰਗਰ ਨੇ ਪੁਸਤਕਾਂ ਕੀਤੀਆਂ ਭੇਂਟ

ਜਥੇਦਾਰ ਅਕਾਲੀ ਕੌਰ ਸਿੰਘ ਲਾਇਬ੍ਰੇਰੀ ਲਈ ਪ੍ਰੋ. ਬਡੂੰਗਰ ਨੇ ਪੁਸਤਕਾਂ ਕੀਤੀਆਂ ਭੇਂਟ
ਅਜੌਕੀ ਪੀੜ੍ਹੀ ਲਈ ਪੁਸਤਕਾਂ ਗਿਆਨ ਦਾ ਸੋਮਾ : ਪ੍ਰੋ. ਬਡੂੰਗਰ
ਪਟਿਆਲਾ 17 ਜੂਨ ()
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀ ਜਥੇਦਾਰ ਅਕਾਲੀ ਕੌਰ ਸਿੰਘ ਲਾਇਬ੍ਰੇਰੀ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਧਾਰਮਕ ਪੁਸਤਕਾਂ ਤੋਂ ਇਲਾਵਾ ਵੱਖ ਵੱਖ ਪ੍ਰਸਿੱਧ ਲੇਖਕਾਂ, ਰਚਨਾਕਾਰਾਂ ਦੀਆਂ ਪੁਸਤਕਾਂ ਭੇਂਟ ਕੀਤੀਆਂ ਗਈਆਂ। ਜ਼ਿਕਰਯੋਗ ਹੈ ਕਿ ਪ੍ਰੋ. ਬਡੂੰਗਰ ਵੱਲੋਂ ਖਾਲਸਾ ਕਾਲਜ ਪਟਿਆਲਾ ਦੀ ਲਾਇਬ੍ਰੇਰੀ, ਬੀਐਨਖਾਲਸਾ ਸੀਨੀ. ਸੈਕੰਡਰੀ ਸਕੂਲ ਤੋਂ ਇਲਾਵਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀ ਜਥੇਦਾਰ ਅਕਾਲੀ ਕੌਰ ਸਿੰਘ ਲਈ 3000 ਦੇ ਕਰੀਬ ਪੁਸਤਕਾਂ ਭੇਂਟ ਕੀਤੀਆਂ ਜਾ ਚੁੱਕੀਆਂ। ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਨੂੰ ਧਾਰਮਕ ਪੁਸਤਕਾਂ ਭੇਂਟ ਕਰਨ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅਜੌਕੀ ਪੀੜ੍ਹੀ ਲਈ ਪੁਸਤਕਾਂ ਗਿਆਨ ਦਾ ਸੋਮਾ ਹਨ, ਜੋ ਹਮੇਸ਼ਾ ਸਾਰਿਆਂ ਲਈ ਪ੍ਰੇਰਨਾ ਸਰੋਤ ਰਹਿਣ ਦੇ ਨਾਲ ਨਾਲ ਮਾਰਗ ਦਰਸ਼ਨ ਵੀ ਕਰਦੀਆਂ ਹਨ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਆਧੁਨਿਕ ਯੁੱਗ ਵਿਚ ਅਜੌਕੀ ਪੀੜ੍ਹੀ ਮੋਬਾਇਲ ਕਲਚਰ ਦਾ ਸ਼ਿਕਾਰ ਹੋ ਚੁੱਕੀ ਹੈ, ਜਿਸ ਨਾਲ ਪੁਸਤਕਾਂ ਦੇ ਗਿਆਨ ਤੋਂ ਵਾਂਝੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਪੁਸਤਕਾਂ ਦੇ ਸ਼ਬਦਦਿਕ ਗਿਆਨ ਨਾਲ ਜੁੜਨਾ ਅੱਜ ਸਭ ਤੋਂ ਵੱਡੀ ਲੋੜ ਹੈ ਅਤੇ ਅਜੌਕੀ ਪੀੜੀ ਨੂੰ ਪੁਸਤਕ ਗਿਆਨ ਦੀ ਜੋਤ ਨਾਲ ਆਪਣੇ ਭਵਿੱਖ ਨੂੰ ਰੌਸ਼ਨਮਈ ਬਣਾਉਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ। ਭਾਈ ਭੁਪਿੰਦਰਪਾਲ ਸਿੰਘ ਅਤੇ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।

Advertisement
Advertisement
Advertisement
Advertisement
Scroll to Top