ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਚੈਕ ਗਣਰਾਜ ਨੇ ਅਮਰੀਕਾ ਹਵਾਲੇ ਕੀਤਾ

ਦੁਆਰਾ: Punjab Bani ਪ੍ਰਕਾਸ਼ਿਤ :Monday, 17 June, 2024, 04:24 PM

ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਚੈਕ ਗਣਰਾਜ ਨੇ ਅਮਰੀਕਾ ਹਵਾਲੇ ਕੀਤਾ
ਵਾਸ਼ਿੰਗਟਨ, 17 ਜੂਨ
ਅਮਰੀਕਾ ਵਿਚ ਸਿੱਖ ਵੱਖਵਾਦੀ ਨੂੰ ਕਤਲ ਕਰਾਉਣ ਦੀ ਕਥਿਤ ਸਾਜ਼ਿਸ਼ ਵਿਚ ਸ਼ਾਮਲ ਮੁਲਜ਼ਮ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਚੈੱਕ ਗਣਰਾਜ ਤੋਂ ਅਮਰੀਕਾ ਹਵਾਲੇ ਕਰ ਦਿੱਤਾ ਗਿਆ ਹੈ। ਗੁਪਤਾ (52) ਨੂੰ ਅਮਰੀਕੀ ਨਾਗਰਿਕ ਅਤੇ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਵਿਚ ਸ਼ਾਮਲ ਹੋਣ ਦੇ ਦੋਸ਼ ਵਿਚ ਅਮਰੀਕੀ ਸਰਕਾਰ ਦੀ ਅਪੀਲ ‘ਤੇ ਪਿਛਲੇ ਸਾਲ ਚੈੱਕ ਗਣਰਾਜ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਚੈੱਕ ਸੰਵਿਧਾਨਕ ਅਦਾਲਤ ਨੇ ਪਿਛਲੇ ਮਹੀਨੇ ਹਵਾਲਗੀ ਵਿਰੁੱਧ ਗੁਪਤਾ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਅਮਰੀਕਾ ਦੇ ਸੰਘੀ ਵਕੀਲਾਂ ਨੇ ਦੋਸ਼ ਲਗਾਇਆ ਹੈ ਕਿ ਗੁਪਤਾ ਅਣਪਛਾਤੇ ਭਾਰਤੀ ਸਰਕਾਰੀ ਅਧਿਕਾਰੀ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ।