ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਿਆਸੀ ਹਮਲੇ ਦੀ ਜਾਂਚ ਐਨ. ਆਈ. ਏ. ਨੂੰ ਸੌਂਪੀ

ਦੁਆਰਾ: Punjab Bani ਪ੍ਰਕਾਸ਼ਿਤ :Monday, 17 June, 2024, 06:31 PM

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਿਆਸੀ ਹਮਲੇ ਦੀ ਜਾਂਚ ਐਨ. ਆਈ. ਏ. ਨੂੰ ਸੌਂਪੀ
ਜੰਮੂ ਕਸ਼ਮੀਰ : ਜੰਮੂ-ਕਸ਼ਮੀਰ ਦੇ ਰਿਆਸੀ ਜਿਲ੍ਹਿੇ ਵਿੱਚ ਪਿਛਲੇ ਹਫ਼ਤੇ ਹੋਏ ਅੱਤਵਾਦੀ ਹਮਲੇ ਦੀ ਜਾਂਚ ਦੀ ਜਿ਼ੰਮੇਵਾਰੀ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਨੂੰ ਸੌਂਪ ਦਿੱਤੀ ਹੈ।ਦੱਸਣਯੋਗ ਹੈ ਕਿ ਉਕਤ ਫ਼ੈਸਲਾ ਕੇਂਦਰੀ ਗ੍ਰਹਿ ਮੰਤਰੀ ਭਾਰਤ ਸਰਕਾਰ ਅਮਿਤ ਸ਼ਾਹ ਨੇ ਲਿਆ ਹੈ। ਦੱਸਣਯੋਗ ਹੈ ਕਿ 9 ਜੂਨ ਨੂੰ ਜੰਮੂ ਖੇਤਰ ਦੇ ਰਿਆਸੀ ਜਿ਼ਲ੍ਹੇ `ਚ ਅੱਤਵਾਦੀਆਂ ਨੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਬੱਸ `ਤੇ ਹਮਲਾ ਕੀਤਾ ਗਿਆ ਸੀ, ਜਿਸ ਕਾਰਨ ਬੱਸ ਡੂੰਘੀ ਖੱਡ `ਚ ਪਲਟ ਗਈ ਸੀ। ਇਸ ਘਟਨਾ `ਚ 10 ਲੋਕਾਂ ਦੀ ਮੌਤ ਹੋ ਗਈ ਸੀ ਅਤੇ 30 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ ਸਨ।



Scroll to Top