ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ ਕੀਤੀ ਜਾਰੀ

ਦੁਆਰਾ: Punjab Bani ਪ੍ਰਕਾਸ਼ਿਤ :Tuesday, 18 June, 2024, 06:30 PM

ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ ਕੀਤੀ ਜਾਰੀ
ਦਿੱਲੀ : ਭਾਰਤ ਦੇਸ਼ ਭਰ ਦੇ ਸਮੁੱਚੇ ਕਿਸਾਨਾਂ ਵਲੋਂ ਭਾਜਪਾ ਦੀਆਂ ਕਿਸਾਨ ਤੇ ਖੇਤੀ ਵਿਰੋਧੀ ਨੀਤੀਆਂ ਦਾ ਇਕ ਪਾਸੇ ਜ਼ਬਰਦਸਤ ਵਿਰੋਧ ਜਾਰੀ ਹੈ ਪਰ ਦੂਸਰੇ ਪਾਸੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੀ ਕੇਂਦਰ ਵਿਚ ਪ੍ਰਧਾਨ ਮੰਤਰੀ ਵਜੋਂ ਅਗਵਾਈ ਕਰ ਰਹੇ ਪ੍ਰਧਾਨ ਮੰਤਰੀ ਭਾਰਤ ਸਰਕਾਰ ਨਰੇਂਦਰ ਮੋਦੀ ਵਲੋਂ ਦੇਸ਼ ਭਰ ਦੇ 9.26 ਕਰੋੜ ਕਿਸਾਨਾਂ ਲਈ ਖੁਸ਼ਖਬਰੀ, ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਉਕਤ ਯੋਜਨਾ ਸਬੰਧੀ ਸਮਾਗਮ ਵਾਰਾਣਸੀ ਵਿੱਚ ਕਿਸਾਨ ਸੰਮੇਲਨ ਦੇ ਨਾਮ ਹੇਠ ਰੱਖਿਆ ਗਿਆ ਸੀ।ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦੇ 9.26 ਕਰੋੜ ਤੋਂ ਵੱਧ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ 17ਵੀਂ ਕਿਸ਼ਤ ਵਜੋਂ 20 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਹੋਈ ਹੈ ਤੇ ਇਸ ਵਿੱਚ ਵਾਰਾਣਸੀ ਦੇ 2 ਲੱਖ 74 ਹਜ਼ਾਰ 615 ਕਿਸਾਨਾਂ ਨੂੰ ਵੀ ਫਾਇਦਾ ਹੋਵੇਗਾ।