ਚੋਣ ਕਮਿਸ਼ਨ ਕੀਤਾ ਪੰਜਾਬ ਵਿਚ ਜਿਮਨੀ ਚੋਣਾਂ ਦਾ ਐਲਾਨ

ਦੁਆਰਾ: Punjab Bani ਪ੍ਰਕਾਸ਼ਿਤ :Monday, 10 June, 2024, 02:02 PM

ਚੋਣ ਕਮਿਸ਼ਨ ਕੀਤਾ ਪੰਜਾਬ ਵਿਚ ਜਿਮਨੀ ਚੋਣਾਂ ਦਾ ਐਲਾਨ
ਪੰਜਾਬ ਸਣੇ 7 ਸੂਬਿਆਂ ਵਿਚ ਜਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ। 10 ਜੁਲਾਈ ਨੂੰ ਚੋਣਾਂ ਦਾ ਐਲਾਨ ਕੀਤਾ ਗਿਆ ਹੈ। 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਵੈਸਟ ਸੀਟ ਉਤੇ ਚੋਣ ਹੋਵੇਗੀ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫਾ ਦੇ ਦਿੱਤਾ ਸੀ। ਇਸ ਦੇ ਨਾਲ ਹੀ ਬਿਹਾਰ ਦੀ ਇਕ, ਪੱਛਮੀ ਬੰਗਾਲ ਦੀਆਂ ਚਾਰ, ਤਾਮਿਲਨਾਡੂ ਦੀ ਇਕ, ਮੱਧ ਪ੍ਰਦੇਸ਼ ਦੀ ਇਕ, ਉਤਰਾਖੰਡ ਦੀਆਂ ਦੋ ਅਤੇ ਹਿਮਾਚਲ ਪ੍ਰਦੇਸ਼ ਦੀਆਂ 3 ਸੀਟਾਂ ਉਤੇ ਚੋਣ ਹੋਵੇਗੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਸਿਬਿਨ ਸੀ ਨੇ ਦੱਸਿਆ ਕਿ 10 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਤਾਰੀਖ 26 ਜੂਨ (ਬੁੱਧਵਾਰ) ਹੈ।