Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਮੀਤ ਹੇਅਰ ਵੱਲੋਂ ਲੋਕ ਪੱਖੀ ਤੇ ਵਿਕਾਸ ਮੁਖੀ ਆਮ ਲੋਕਾਂ ਦੇ ਬਜਟ ਦੀ ਸਰਾਹਨਾ

ਦੁਆਰਾ: News ਪ੍ਰਕਾਸ਼ਿਤ :Friday, 10 March, 2023, 05:35 PM

ਖੇਡਾਂ ਦੇ ਬਜਟ ਵਿੱਚ 55 ਫੀਸਦੀ ਤੇ ਜਲ ਸਰੋਤ ਵਿਭਾਗ ਦੇ ਬਜਟ ਵਿੱਚ 15 ਫੀਸਦੀ ਦਾ ਵਾਧਾ

ਮੀਤ ਹੇਅਰ ਨੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ

ਚੰਡੀਗੜ੍ਹ, 10 ਮਾਰਚ

ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਾਲ 2023-24 ਲਈ ਪੇਸ਼ ਕੀਤੇ ਬਜਟ ਨੂੰ ਲੋਕ ਪੱਖੀ ਤੇ ਵਿਕਾਸ ਮੁਖੀ ਗਰਦਾਨਦਿਆਂ ਇਸ ਨੂੰ ਆਮ ਲੋਕਾਂ ਦਾ ਬਜਟ ਆਾਖਦਿਆਂ ਸਲਾਹੁਤਾ ਕੀਤੀ ਹੈ।ਮੀਤ ਹੇਅਰ ਨੇ ਕਿਹਾ ਕਿ ਇਸ ਬਜਟ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਧਾਈ ਦੇ ਪਾਤਰ ਹੈ।ਇਹ ਬਜਟ ਪੰਜਾਬ ਨੂੰ ਅੱਗੇ ਲੈ ਕੇ ਜਾਵੇਗਾ ਅਤੇ ਰੰਗਲਾ ਪੰਜਾਬ ਦਾ ਸੁਫਨਾ ਪੂਰਾ ਕਰੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤੇ ਮੂੰਗੀ ਦੀ ਫਸਲ ਲਈ ਇਸ ਵਾਰ 125 ਕਰੋੜ ਰੁਪਏ ਰੱਖੇ। ਪਿਛਲੇ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 30 ਫੀਸਦੀ ਕਮੀ ਆਈ ਸੀ ਤੇ ਇਸ ਸਾਲ ਇਨ੍ਹਾਂ ਮਾਮਲਿਆਂ ਨਾਲ ਹੋਰ ਵੱਡੀ ਗਿਰਾਵਟ ਆਵੇਗੀ।

ਜਲ ਸਰੋਤ ਮੰਤਰੀ ਮੀਤ ਹੇਅਰ ਨੇ ਆਪਣੇ ਵਿਭਾਗਾਂ ਲਈ ਕੀਤੇ ਵੱਡੇ ਐਲਾਨਾਂ ਦੇ ਵੇਰਵੇ ਦਿੰਦੇ ਕਿਹਾ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਰਾਹੀਂ ਬਿਹਤਰ ਸਿੰਜਾਈ ਸਹੂਲਤਾਂ ਦੇਣ ਲਈ ਨਹਿਰਾਂ ਦੀ ਸਫਾਈ ਤੇ ਮਜ਼ਬੂਤੀ ਲਈ ਜਲ ਸਰੋਤ ਵਿਭਾਗ ਦੇ ਬਜਟ ਵਿੱਚ ਪਿਛਲੇ ਸਾਲ ਨਾਲੋੰ 15 ਫੀਸਦੀ ਦਾ ਵਾਧਾ ਕਰਦਿਆਂ ਕੁੱਲ 2630 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ।

ਖੇਡ ਮੰਤਰੀ ਮੰਤਰੀ ਨੇ ਕਿਹਾ ਕਿ  ਖੇਡ ਵਿਭਾਗ ਦਾ ਬਜਟ 258 ਕਰੋੜ ਰੱਖਿਆ ਗਿਆ ਜੋ ਕਿ ਪਿਛਲੇ ਸਾਲ ਨਾਲੋਂ 55 ਫੀਸਦੀ ਵੱਧ ਹੈ ਜਿਸ ਨਾਲ ਖੇਡਾਂ ਦੇ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਖੇਡ ਯੂਨੀਵਰਸਿਟੀ ਤੇ ਇਸ ਨਾਲ ਜੁੜੇ ਕਾਲਜਾਂ ਲਈ 55 ਕਰੋੜ ਰੁਪਏ ਰੱਖੇ ਗਏ।ਲੋਕਾਂ ਨੂੰ ਬਿਹਤਰ, ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਲਈ ਈ ਗਵਰਨੈਂਸ ਪ੍ਰਾਜੈਕਟਾਂ ਵਾਸਤੇ ਪ੍ਰਸ਼ਾਸਕੀ ਸੁਧਾਰ ਵਿਭਾਗ ਲਈ 77 ਕਰੋੜ ਰੁਪਏ ਰੱਖੇ ਗਏ।



Scroll to Top