Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 5:45 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਸੀ.ਐਮ. ਦੀ ਯੋਗਸ਼ਾਲਾ ਦਾ ਲਾਭ ਲੈਣ ਦਾ ਸੱਦਾ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਸੀ.ਐਮ. ਦੀ ਯੋਗਸ਼ਾਲਾ ਦਾ ਲਾਭ ਲੈਣ ਦਾ ਸੱਦਾ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਸੀ.ਐਮ. ਦੀ ਯੋਗਸ਼ਾਲਾ ਦਾ ਲਾਭ ਲੈਣ ਦਾ ਸੱਦਾ
-ਪਟਿਆਲਾ ‘ਚ 207 ਥਾਵਾਂ ‘ਤੇ ਚੱਲ ਰਹੀ ਹੈ ‘ਸੀ.ਐਮ. ਦੀ ਯੋਗਸ਼ਾਲਾ’
-ਮੁਫ਼ਤ ਯੋਗ ਸਿਖਲਾਈ ਲਈ ਟੋਲ ਫਰੀ ਨੰਬਰ 76694-00500 ਜਾਂ https://cmdiyogshala.punjab.gov.inਉਤੇ ਲਾਗਇਨ ਕਰਨ ਲੋਕ
ਪਟਿਆਲਾ, 11 ਜੂਨ:
ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ, ਗਤੀਸ਼ੀਲ, ਖ਼ੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਲਈ ਸ਼ੁਰੂ ਕੀਤੀ ‘ਸੀ.ਐਮ. ਦੀ ਯੋਗਸ਼ਾਲਾ’ ਦਾ ਲਾਭ ਲੈਣ ਲਈ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਇਹ ਇੱਕ ਅਹਿਮ ਉਪਰਾਲਾ ਹੈ।
ਡਿਪਟੀ ਕਮਿਸ਼ਨਰ ਨੇ ਸੀ.ਐਮ. ਦੀ ਯੋਗਸ਼ਾਲਾ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਪਟਿਆਲਵੀਆਂ ਦੀ ਸਿਹਤ ਲਈ ਵਰਦਾਨ ਸਾਬਤ ਹੋਣ ਲੱਗੀ ਹੈ।ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ 207 ਥਾਵਾਂ ‘ਤੇ ਸੀ.ਐਮ. ਦੀ ਯੋਗਸ਼ਾਲਾ ਚੱਲ ਰਹੀ ਹੈ, ਜਿਸ ਦਾ ਸਥਾਨਕ ਵਾਸੀਆਂ ਨੂੰ ਭਰਪੂਰ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਸਮੇਤ ਰਾਜਪੁਰਾ, ਸਮਾਣਾ, ਪਾਤੜਾਂ, ਨਾਭਾ, ਭਾਦਸੋਂ, ਘੱਗਾ ਤੇ ਘਨੌਰ ਵਿਖੇ ਇਹ ਯੋਗਸ਼ਾਲਾਵਾ ਚੱਲ ਰਹੀਆਂ ਹਨ ਤੇ ਜਲਦੀ ਹੀ ਇਨ੍ਹਾਂ ਦੀ ਗਿਣਤੀ ਵਧਾ ਕੇ 216 ਕਰ ਦਿੱਤੀ ਜਾਵੇਗੀ।
ਲੋਕਾਂ ਨੂੰ ਹਰ ਰੋਜ਼ ਯੋਗ ਕਰਨ ਦਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁਫ਼ਤ ਵਿੱਚ ਯੋਗ ਸਿਖਲਾਈ ਲੈਣ ਲਈ ਲੋਕ ਟੋਲ ਫਰੀ ਨੰਬਰ 76694-00500 ਜਾਂhttps://cmdiyogshala.punjab.gov.inਉਤੇ ਲਾਗਇਨ ਕਰ ਸਕਦੇ ਹਨ।
ਇਸੇ ਮੌਕੇ ਸੀਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਭਾਰਤੀ ਭਾਵਨਾ ਨੇ ਕਿਹਾ ਕਿ ਹਰੇਕ ਯੋਗਸ਼ਾਲਾ ‘ਚ 25 ਜਾਂ ਇਸ ਤੋਂ ਵੀ ਵਧੇਰੇ ਲੋਕ ਯੋਗ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪਟਿਆਲਾ ‘ਚ ਵੱਖ-ਵੱਖ ਥਾਵਾਂ ‘ਤੇ ਸਵੇਰੇ 5 ਵਜੇ ਸ਼ੁਰੂ ਹੋ ਕੇ ਰਾਤ 8 ਵਜੇ ਤੱਕ ਚੱਲ ਰਹੀਆਂ ਯੋਗਸ਼ਾਲਾਵਾਂ ਚੱਲਦੀਆਂ ਹਨ, ਇਸ ਲਈ ਹਰੇਕ ਨਾਗਰਿਕ ਨੂੰ ਆਪਣੀ ਨੇੜਲੀ ਯੋਗਸ਼ਾਲਾ ਵਿਖੇ ਜਾ ਕੇ ਯੋਗ ਦਾ ਲਾਭ ਜਰੂਰ ਲੈਣਾ ਚਾਹੀਦਾ ਹੈ।

Advertisement
Advertisement
Advertisement
Advertisement
Scroll to Top