ਚੰਦਰਬਾਬੂ ਨਾਇਡੂ ਸੀ. ਐਮ. ਉਮੀਦਵਾਰ ਚੁਣੇ ਜਾਣ ਤੋਂ ਬਾਅਦ ਅੱਜ ਚੁੱਕਣਗੇ ਸਹੁੰ ਚੁੱਕ ਸਮਾਗਮ ਵਿਚ ਸਹੂੰ

ਦੁਆਰਾ: Punjab Bani ਪ੍ਰਕਾਸ਼ਿਤ :Tuesday, 11 June, 2024, 06:18 PM

ਚੰਦਰਬਾਬੂ ਨਾਇਡੂ ਸੀ. ਐਮ. ਉਮੀਦਵਾਰ ਚੁਣੇ ਜਾਣ ਤੋਂ ਬਾਅਦ ਅੱਜ ਚੁੱਕਣਗੇ ਸਹੁੰ ਚੁੱਕ ਸਮਾਗਮ ਵਿਚ ਸਹੂੰ
ਨਵੀਂ ਦਿੱਲੀ : ਤੇਲਗੂ ਦੇਸ਼ਮ ਪਾਰਟੀ (ਟੀ. ਡੀ. ਪੀ.) ਦੇ ਸੁਪਰੀਮੋ ਚੰਦਰਬਾਬੂ ਨਾਇਡੂ ਨੂੰ ਆਂਧਰਾ ਪ੍ਰਦੇਸ਼ ਵਿੱਚ ਐਨ. ਡੀ. ਏ. ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਚੁਣਿਆ ਗਿਆ ਹੈ। ਚੰਦਰਬਾਬੂ ਨਾਇਡੂ ਬੁੱਧਵਾਰ ਯਾਨੀ 12 ਜੂਨ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਦੂਜੇ ਪਾਸੇ ਸਹਿਯੋਗੀ ਜਨਸੇਨਾ ਵਿਧਾਇਕ ਦਲ ਦੀ ਮੀਟਿੰਗ ਮੰਗਲਵਾਰ ਸਵੇਰੇ ਮੰਗਲਾਗਿਰੀ ਸਥਿਤ ਪਾਰਟੀ ਹੈੱਡਕੁਆਰਟਰ `ਤੇ ਹੋਈ। ਮੀਟਿੰਗ ਵਿੱਚ ਪਵਨ ਕਲਿਆਣ ਨੂੰ ਜਨਸੇਨਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ।