ਅੰਮ੍ਰਿਤਸਰ ਪੁਲਿਸ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦਾ ਪਰਦਾ ਫਾਸ ਕਰਦਿਆਂ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਦੋ ਅਸਲਾ ਤਸਕਰਾਂ ਨੂੰ ਕੀਤਾ ਤਿੰਨ ਪਿਸਤੌਲਾਂ ਸਣੇ ਗ੍ਰਿਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Tuesday, 11 June, 2024, 06:37 PM

ਅੰਮ੍ਰਿਤਸਰ ਪੁਲਿਸ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦਾ ਪਰਦਾ ਫਾਸ ਕਰਦਿਆਂ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਦੋ ਅਸਲਾ ਤਸਕਰਾਂ ਨੂੰ ਕੀਤਾ ਤਿੰਨ ਪਿਸਤੌਲਾਂ ਸਣੇ ਗ੍ਰਿਫ਼ਤਾਰ,
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਹਰਸ਼ਦੀਪ ਸਿੰਘ ਵਾਸੀ ਪਿੰਡ ਰੱਤੋਕੇ, ਤਰਨਤਾਰਨ ਅਤੇ ਸ਼ੁਭਮ ਕੁਮਾਰ ਵਾਸੀ ਗੁਰੂ ਨਾਨਕਪੁਰਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ `ਚੋਂ ਤਿੰਨ ਪਿਸਤੌਲਾਂ – ਦੋ 9 ਐਮਐਮ ਗਲੌਕ ਅਤੇ ਇੱਕ .30 ਬੋਰ ਦਾ ਪਿਸਤੌਲ ਸਮੇਤ 13 ਜਿੰਦਾ ਕਾਰਤੂਸ ਅਤੇ ਦੋ ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ ਅਤੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਕਾਰ (ਕੇਏ 42 ਐਮ 5357) ਨੂੰ ਵੀ ਜ਼ਬਤ ਕੀਤਾ ਹੈ।