ਏ. ਜੀ. ਟੀ. ਐਫ. ਨੇ ਕੀਤਾ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੇ ਅੱਤਵਾਦੀ ਮਾਡਿਊਲ ਦੇ ਦੋ ਕਾਰਕੁੰਨਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ
ਦੁਆਰਾ: Punjab Bani ਪ੍ਰਕਾਸ਼ਿਤ :Tuesday, 11 June, 2024, 07:22 PM

ਏ. ਜੀ. ਟੀ. ਐਫ. ਨੇ ਕੀਤਾ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੇ ਅੱਤਵਾਦੀ ਮਾਡਿਊਲ ਦੇ ਦੋ ਕਾਰਕੁੰਨਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ `ਤੇ ਸੂਬੇ `ਚ ਸੰਗਠਿਤ ਅਪਰਾਧ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐਫ.) ਨੇ ਵੱਡੀ ਸਫਲਤਾ ਹਾਸਲ ਕਰਦਿਆਂ ਫਾਲੋ-ਅੱਪ ਆਪ੍ਰੇਸ਼ਨ ਦੌਰਾਨ ਵਿਦੇਸ਼ ਅਧਾਰਿਤ ਮਾਸਟਰਮਾਈਂਡ ਇਕਬਾਲਪ੍ਰੀਤ ਸਿੰਘ ਉਰਫ਼ ਬੁਚੀ ਵੱਲੋਂ ਸੰਚਾਲਿਤ ਅੱਤਵਾਦੀ ਮਾਡਿਊਲ ਦੇ ਦੋ ਹੋਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦਿੱਤੀ।