ਰਵਨੀਤ ਬਿੱਟੂ ਬਣਨਗੇ ਕੇਦਰੀ ਮੰਤਰੀ
ਦੁਆਰਾ: Punjab Bani ਪ੍ਰਕਾਸ਼ਿਤ :Sunday, 09 June, 2024, 07:27 PM

ਰਵਨੀਤ ਬਿੱਟੂ ਬਣਨਗੇ ਕੇਦਰੀ ਮੰਤਰੀ
ਨਵੀਂ ਦਿੱਲੀ, 9 ਜੂਨ
ਅੱਜ ਸ਼ਾਮੀਂ ਰਾਸ਼ਟਰਪਤੀ ਭਵਨ ਵਿਚ ਰੱਖੇ ਹਲਫਦਾਰੀ ਸਮਾਗਮ ਵਿਚ ਕੇਂਦਰੀ ਮੰਤਰੀ ਵਜੋਂ ਲੁਧਿਆਣਾ ਤੋਂ ਭਾਜਪਾ ਦੀ ਟਿਕਟ ’ਤੇ ਚੋਣ ਹਾਰਨ ਵਾਲੇ ਰਵਨੀਤ ਸਿੰਘ ਬਿੱਟੂ ਹਲਫ ਲੈਣਗੇ। ਬਿੱਟੂ ਨੂੰ ਕਾਂਗਰਸ ਦੇ ਰਾਜਾ ਵੜਿੰਗ ਨੇ ਹਰਾਇਆ ਸੀ। ਬਿੱਟੂ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਕਾਂਗਰਸ ਦਾ ਹੱਥ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਉਧਰ ਰਾਜਨਾਥ ਸਿੰਘ ਤੇ ਅਮਿਤ ਸ਼ਾਹ ਸਣੇ ਕਈ ਹੋਰ ਸਾਬਕਾ ਕੇਂਦਰੀ ਮੰਤਰੀ ਮੋਦੀ ਸਰਕਾਰ 3.0 ਵਿਚ ਮੁੜ ਮੰਤਰੀ ਵਜੋਂ ਸਹੁੰ ਚੁੱਕਣਗੇ।
